ਚੰਡੀਗੜ੍ਹ : ਕਾਂਗਰਸ ਦੇ ਸੀਨਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮਾਈਨਿੰਗ ਮਾਮਲੇ ’ਤੇ ਭਗਵੰਤ ਮਾਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਮਾਈਨਿੰਗ ਦੇ 20 ਹਜ਼ਾਰ ਕਰੋੜ ਰੁਪਏ ਕਿੱਥੇ ਹਨ। ਖਹਿਰਾ ਨੇ ਦੋਸ਼ ਲਗਾਇਆ ਕਿ ਗੈਰ ਕਾਨੂੰਨੀ ਮਾਈਨਿੰਗ ਅਜੇ ਵੀ ਲਗਾਤਾਰ ਚੱਲ ਰਹੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਪਰਦਾਫਾਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਸੀ ਕਿ ਕਈ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਵੀ ਗੈਰ ਕਾਨੂੰਨੀ ਮਾਈਨਿੰਗ ਵਿਚ ਲਿਪਤ ਹਨ, ਇਸ ਸੰਬੰਧੀ ਉਨ੍ਹਾਂ ਬਕਾਇਦਾ ਇਕ ਫਾਈਲ ਵੀ ਹਾਈਕਮਾਨ ਨੂੰ ਦਿੱਤੀ ਸੀ।
ਇਹ ਵੀ ਪੜ੍ਹੋ : ਚੰਨੀ ਸਰਕਾਰ ਵੱਲੋਂ 3 ਰੁਪਏ ਯੂਨਿਟ ਕੀਤੀ ਕਟੌਤੀ ਦਾ ਦੌਰ ਖ਼ਤਮ, ਪੰਜਾਬ ’ਚ ਮਹਿੰਗੀ ਹੋਈ ਬਿਜਲੀ
ਇਸ ਤੋਂ ਇਲਾਵਾ ਦਸ ਸਾਲ ਪੰਜਾਬ ’ਤੇ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਵੀ ਮਾਈਨਿੰਗ ਦੇ ਦੋਸ਼ ਲੱਗਦੇ ਰਹੇ ਹਨ। ਲਿਹਾਜ਼ਾ ਭਗਵੰਤ ਮਾਨ ਸਰਕਾਰ ਨੂੰ ਗੈਰ ਕਾਨੂੰਨੀ ਮਾਈਨਿੰਗ ’ਤੇ ਇਕ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਖੁਲਾਸਾ ਕਰਨਾ ਚਾਹੀਦਾ ਹੈ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੇ 10 ਸਾਲਾਂ ਤੋਂ 20 ਹਜ਼ਾਰ ਰੁਪਏ ਕੌਣ ਲੁੱਟ ਰਿਹਾ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਗੈਰ ਕਾਨੂੰਨੀ ਮਾਈਨਿੰਗ ਦੇ ਮਸਲੇ ’ਤੇ ਵ੍ਹਾਈਟ ਪੇਪਰ ਲੈ ਕੇ ਆਉਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਖ਼ੌਫਨਾਕ ਵਾਰਦਾਤ, ਦਿਨ ਦਿਹਾੜੇ ਪਤੀ ਦੇ ਸਾਹਮਣੇ ਕੁਹਾੜੀ ਨਾਲ ਵੱਢ ਕੇ ਕਤਲ ਕੀਤੀ ਪਤਨੀ
ਖਹਿਰਾ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਅੱਜ ਵੀ ਜਾਰੀ ਹੈ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਵੀ ਇਕ ਵੀਡੀਓ ਜਾਰੀ ਕੀਤੀ ਹੈ। ਜਿਸ ਵਿਚ ਅਜਨਾਲਾ ਨੇੜੇ ਮਾਈਨਿੰਗ ਹੋ ਰਹੀ ਹੈ। ਖਹਿਰਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀਆਂ ਖੱਡਾਂ ਦੀ ਲੁੱਟ ਹੋ ਰਹੀ ਹੈ। ਰੋਪੜ ਤੋਂ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਤੱਕ ਸਭ ਤੋਂ ਵੱਧ ਕ੍ਰੈਸ਼ਰ ਚੱਲ ਰਹੇ ਹਨ। ਸਰਕਾਰ ਨੂੰ ਇਸ ਮਾਮਲੇ ’ਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ, ਲੁਧਿਆਣਾ ਪੁਲਸ ਨੂੰ ਪਿਆ ਵਖ਼ਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਪਾਨ ਤੋਂ ਪਰਤੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
NEXT STORY