ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਸਰਕਾਰ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਇਸ ਲਈ ਡਰੱਗ ਸਪਲਾਈ ਅਤੇ ਡਿਮਾਂਡ ਦੋਵਾਂ ਪੱਧਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਪੁਲਸ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਰਹੀ ਹੈ ਅਤੇ ਸਿਹਤ ਵਿਭਾਗ ਨਸ਼ੇ ਤੋਂ ਪੀੜਤ ਲੋਕਾਂ ਦਾ ਸਹੀ ਇਲਾਜ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੀਤੀ ਗਈ ਕਾਰਵਾਈ ਨੂੰ ਦੇਖਦਿਆਂ ਭਰੋਸਾ ਹੈ ਕਿ ਜਲਦੀ ਹੀ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।
ਇਹ ਵੀ ਪੜ੍ਹੋ : ਕਸੂਤਾ ਫਸਿਆ ਪਾਦਰੀ ਬਜਿੰਦਰ ਸਿੰਘ, NCW ਕੋਲ ਪਹੁੰਚਿਆ ਜਿਨਸੀ ਸ਼ੋਸ਼ਣ ਦਾ ਮਾਮਲਾ
ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ’ਚ ਵੇਖਣ ਨੂੰ ਮਿਲ ਰਹੇ ਹਨ। ਹੁਣ ਤਕ ਹੈਰੋਇਨ, ਅਫ਼ੀਮ, ਗਾਂਜਾ ਅਤੇ ਚਰਸ ਸਮੇਤ ਕਰੀਬ 2100 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕਰਕੇ ਇਨ੍ਹਾਂ ਨਾਲ ਸਬੰਧਤ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਰੀ ਮਾਤਰਾ ’ਚ ਨਕਦੀ ਵੀ ਬਰਾਮਦ ਕੀਤੀ ਗਈ ਹੈ। ਐੱਨ. ਡੀ. ਪੀ. ਐੱਸ. ਐਕਟ ਤਹਿਤ 2248 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 3957 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਸ਼ਾ ਸਮੱਗਲਰਾਂ ਦੇ 48 ਘਰਾਂ ਨੂੰ ਢਾਹਿਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਰੈਣਕ ਬਾਜ਼ਾਰ 'ਚ ਪਈਆਂ ਭਾਜੜਾਂ, ਮਾਮਲਾ ਜਾਣ ਹੋਵੋਗੇ ਹੈਰਾਨ
ਇਸ ਕਾਰਵਾਈ ਤਹਿਤ ਪੁਲਸ ਨੇ ਕਰੀਬ 7.65 ਲੱਖ ਨਸ਼ੀਲੀਆਂ ਗੋਲੀਆਂ, 1.25 ਕਿੱਲੋ ਆਈਸ, 500 ਦੇ ਕਰੀਬ ਨਕਲੀ ਸ਼ਰਾਬ ਦੀਆਂ ਬੋਤਲਾਂ, 7 ਕਿੱਲੋ ਨਸ਼ੀਲਾ ਪਾਊਡਰ ਤੇ 300 ਤੋਂ ਵੱਧ ਟੀਕੇ ਵੀ ਬਰਾਮਦ ਕੀਤੇ ਹਨ। ਪੁਲਸ ਦੀ ਜਵਾਬੀ ਕਾਰਵਾਈ ’ਚ ਨਸ਼ਾ ਸਮੱਗਲਿੰਗ ’ਚ ਸ਼ਾਮਲ 44 ਲੋਕਾਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਪੰਚਾਂ-ਸਰਪੰਚਾਂ ਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ’ਚ ਸਰਕਾਰ ਦਾ ਸਾਥ ਦੇਣ ਤੇ ਨਸ਼ਾ ਸਮੱਗਲਿੰਗ ’ਚ ਸ਼ਾਮਲ ਲੋਕਾਂ ਨੂੰ ਕਿਸੇ ਕਿਸਮ ਦਾ ਸਹਿਯੋਗ ਨਾ ਦੇਣ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਸ ਰੂਟ 'ਤੇ ਬੰਦ ਹੋਈ ਸਰਕਾਰੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਜਟ 'ਚ ਵੱਡਾ ਐਲਾਨ ਕਰਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਹਰ ਪਰਿਵਾਰ ਨੂੰ ਹੋਵੇਗਾ ਲੱਖਾਂ ਦਾ ਫਾਇਦਾ
NEXT STORY