ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵਿਚ ਮੰਤਰੀ ਅਮਨ ਅਰੋੜਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਬਿਨ੍ਹਾਂ ਪਾਸ ਦੇ ਕਿਸੇ ਵੀ ਵਿਅਕਤੀ, ਮੀਡੀਆ ਕਰਮਚਾਰੀ ਅਤੇ ਹੋਰ ਕਿਸੇ ਸੰਸਥਾ ਦੇ ਕਰਮਚਾਰੀ ਨੂੰ ਪ੍ਰਵੇਸ਼ ਨਹੀਂ ਦਿੱਤਾ ਜਾ ਰਿਹਾ ਸੀ। ਸਮਾਰੋਹ ਵਿਚ 10 ਸਕੂਲਾਂ ਦੇ ਕਰੀਬ 4 ਹਜ਼ਾਰ ਤੋਂ ਵਧੇਰੇ ਬੱਚਿਆਂ ਨੇ ਹਿੱਸਾ ਲਿਆ। ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਆਯੋਜਿਤ ਕੀਤਾ ਗਿਆ ਸੀ। ਝੰਡਾ ਲਹਿਰਾਉਣ ਮਗਰੋਂ ਮੰਤਰੀ ਅਮਨ ਅਰੋੜਾ ਨੇ ਗੱਡੀ ਰਾਹੀ ਪੂਰੀ ਗਰਾਊਂਡ ਦਾ ਚੱਕਰ ਲਗਾਇਆ। ਇਸ ਦੌਰਾਨ ਪੁਲਸ ਵੱਲੋਂ ਪਰੇਡ ਕੀਤੀ ਗਈ ਅਤੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।

ਬਾਬਾ ਸਾਹਿਬ ਅੰਬੇਡਕਰ ਦੇ ਕਾਰਨ ਹੀ ਅੱਜ ਅਸੀਂ ਇਥੇ ਪਹੁੰਚੇ
ਮੰਤਰੀ ਅਮਨ ਅਰੋੜਾ ਨੇ ਆਪਣਾ ਭਾਸ਼ਣ ਭਾਰਤ ਮਾਤਾ ਕੀ ਜੈ ਦੇ ਨਾਅਰੇ ਨਾਲ ਸ਼ੁਰੂ ਕੀਤਾ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਝੰਡਾ ਲਹਿਰਾਇਆ ਗਿਆ ਹੈ, ਇਹ ਸ਼ਹਿਰ ਲਈ ਖ਼ੁਸ਼ੀ ਦਾ ਮੌਕਾ ਹੈ। ਸਟੇਡੀਅਮ ਵਿੱਚ ਪਹੁੰਚੇ ਲੋਕਾਂ ਨੂੰ ਹਾਰਦਿਕ ਵਧਾਈਆਂ। ਇਹ ਮੇਰੇ ਲਈ ਬਹੁਤ ਵੱਡਾ ਪਲ ਹੈ ਕਿਉਂਕਿ ਮੈਨੂੰ ਜਲੰਧਰ ਵਰਗੇ ਸ਼ਹਿਰ ਵਿੱਚ ਗਣਤੰਤਰ ਦਿਵਸ ਮਨਾਉਣ ਦਾ ਮੌਕਾ ਮਿਲਿਆ। ਅਸੀਂ ਦੁਨੀਆ ਦੇ ਸਭ ਤੋਂ ਵੱਡੇ ਗਣਰਾਜ ਵਿੱਚ ਰਹਿ ਰਹੇ ਹਾਂ।

ਮੰਤਰੀ ਅਰੋੜਾ ਨੇ ਕਿਹਾ ਕਿ ਅਸੀਂ ਅੱਜ ਬਾਬਾ ਸਾਹਿਬ ਦੀ ਬਦੌਲਤ ਇਥੇ ਪਹੁੰਚੇ ਹਾਂ। ਇਸ ਮਾਨ-ਸਨਮਾਨ ਦਾ ਕਾਰਨ ਬਾਬਾ ਸਾਹਿਬ ਅੰਬੇਡਕਰ ਹੀ ਹਨ, ਜਿਸ ਦਿਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਉਸੇ ਦਿਨ ਤੋਂ ਹੀ ਪੰਜਾਬ ਵਿੱਚ ਸਰਕਾਰੀ ਕੰਮਕਾਜ ਵਿੱਚ ਤਬਦੀਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਸਨ। ਅਸੀਂ ਆਗੂਆਂ ਨੂੰ ਅਫ਼ਸਰਾਂ ਦੇ ਦਫ਼ਤਰਾਂ ਤੋਂ ਫੋਟੋਆਂ ਹਟਾ ਕੇ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਾਉਣ ਲਈ ਕਿਹਾ। ਇਸ ਦੇ ਨਾਲ ਹੀ ਬਾਬਾ ਸਾਹਿਬ ਦੇ ਨਾਮ 'ਤੇ ਪੰਜਾਬ ਨੂੰ ਇਕ ਏਅਰਪੋਰਟ ਦਿੱਤਾ ਗਿਆ।
ਇਹ ਵੀ ਪੜ੍ਹੋ : ਵਿਵਾਦਾਂ 'ਚ ਘਿਰਿਆ ਜਲੰਧਰ ਦਾ ਸਿਵਲ ਹਸਪਤਾਲ, ਕੁੜੀ ਨੇ ਦੋਸਤੀ ਲਈ ਦਿੱਤਾ ਨੰਬਰ ਤੇ ਹੁਣ...

ਪੰਜਾਬ ਵਿਚ 900 ਤੋਂ ਵੱਧ ਆਮ ਆਦਮੀ ਕਲੀਨਿਕ ਖੁੱਲ੍ਹੇ
ਅਮਨ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਸ਼ਹੀਦ ਹੋ ਜਾਂਦਾ ਹੈ ਤਾਂ ਅੱਜ ਪੰਜਾਬ ਸਰਕਾਰ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੀ ਰਾਸ਼ੀ ਦੇ ਰਹੀ ਹੈ। ਅੱਜ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਚੱਲ ਰਹੀ ਹੈ। ਪੰਜਾਬ ਵਿੱਚ 900 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਲੰਧਰ ਦੇ 66 ਕਲੀਨਿਕਾਂ ਵਿੱਚ 20 ਲੱਖ ਤੋਂ ਵੱਧ ਲੋਕਾਂ ਨੇ ਲਾਭ ਉਠਾਇਆ ਹੈ।

ਸਿੱਖਿਆ ਪੰਜਾਬ ਦੇ ਹਰ ਪਰਿਵਾਰ ਦਾ ਹੱਕ ਹੈ। ਸਾਡੀ ਸਰਕਾਰ ਹਰ ਘਰ ਨੂੰ ਇਹ ਅਧਿਕਾਰ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਬਿਜਲੀ ਦੇ ਬਿੱਲ ਨਹੀਂ ਆ ਰਹੇ ਹਨ। ਪੰਜਾਬ ਸਰਕਾਰ ਨੇ ਅਜਿਹਾ ਕੰਮ ਕੀਤਾ ਹੈ, ਜਿਸ ਨਾਲ ਪੰਜਾਬ ਨੂੰ ਬਹੁਤ ਫਾਇਦਾ ਹੋਇਆ ਹੈ। ਪੰਜਾਬ ਵਿੱਚ ਸੜਕ ਸੁਰੱਖਿਆ ਬਲ ਬਣਾ ਕੇ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਮਾਮਲਾ: ਬਾਂਦਰ ਨੂੰ ਪਾਲ ਰਹੀ ਫੀਮੇਲ ਡਾਗ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ

ਪੰਜਾਬ ਵਿਚ ਚੱਲ ਰਹੇ ਨੇ ਬਹੁਤ ਪ੍ਰਾਜੈਕਟ, ਜੋ ਆਉਣ ਵਾਲੇ ਸਮੇਂ 'ਚ ਲੋਕਾਂ ਦੀ ਕਰਨਗੇ ਮਦਦ
ਪੰਜਾਬ ਵਿੱਚ ਅਜਿਹੇ ਬਹੁਤ ਸਾਰੇ ਪ੍ਰਾਜੈਕਟ ਚੱਲ ਰਹੇ ਹਨ, ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਬਹੁਤ ਮਦਦ ਕਰਨਗੇ। ਆਮ ਲੋਕਾਂ ਦੇ ਕੰਮ ਅਧਿਕਾਰੀਆਂ ਵੱਲੋਂ ਬਿਨਾਂ ਪੈਸੇ ਅਤੇ ਬਿਨਾਂ ਸਿਫ਼ਾਰਿਸ਼ ਦੇ ਕੀਤੇ ਜਾ ਰਹੇ ਹਨ। ਅੱਜ ਪੰਜਾਬ ਵਿੱਚ ਅਜਿਹਾ ਕੰਮ ਹੋ ਰਿਹਾ ਹੈ, ਜੋ ਦੇਸ਼ ਵਿੱਚ ਹੋਰ ਕਿਤੇ ਨਹੀਂ ਹੋ ਰਿਹਾ। ਸਾਨੂੰ ਹੋਰ ਵਿਕਾਸ ਲਈ ਤੁਹਾਡੇ ਸਾਰਿਆਂ ਦੀ ਲੋੜ ਹੈ, ਸਾਨੂੰ ਤੁਹਾਡੀ ਲੋੜ ਸੀ ਅਤੇ ਹਮੇਸ਼ਾ ਤੁਹਾਡੀ ਲੋੜ ਰਹੇਗੀ। ਜਲੰਧਰ ਵਿੱਚ ਕਈ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ। ਜੋ ਆਉਣ ਵਾਲੇ ਸਮੇਂ ਵਿੱਚ ਖ਼ਤਮ ਹੋ ਜਾਵੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert





ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਇਕ ਹੋਰ ਪੰਜਾਬ ਦਾ ਜਵਾਨ ਸ਼ਹੀਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਮੂੰਹ ਤੋੜਵਾਂ ਜਵਾਬ ਦੇਵਾਂਗੇ...', ਪੰਜਾਬ ਦੇ ਦੁਸ਼ਮਣਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ
NEXT STORY