ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਬਜਟ ਇਜਲਾਸ ਦੀ ਅੱਜ ਤੀਜੇ ਦਿਨ ਦੀ ਕਾਰਵਾਈ ਕੀਤੀ ਗਈ। ਇਥੇ ਇਹ ਵੀ ਦੱਸ ਦੇਈਏ ਕਿ 26 ਤਾਰੀਖ਼ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਅੱਜ ਦੇ ਸੈਸ਼ਨ ਦੇ ਸਦਨ ਦੀ ਕਾਰਵਾਈ ਦੀ ਸ਼ੁਰੂਆਤ 'ਆਪ' ਦੇ ਪੰਜਾਬ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਦੇ ਭਾਸ਼ਣ ਨਾਲ ਕੀਤੀ ਗਈ। ਅਮਨ ਅਰੋੜਾ ਨੇ ਪਹਿਲਾਂ ਪੀ. ਐੱਸ. ਪੀ. ਸੀ. ਐੱਲ. ਬਾਰੇ ਜਵਾਬ ਦਿੰਦੇ ਹੋਏ ਕਿਹਾ ਕਿ ਅਸੀਂ ਕਿਸਾਨਾਂ ਨੂੰ ਕਿਸਾਨਾਂ ਵਾਸਤੇ ਅਸੀਂ ਸੋਲਰ ਪੰਪ ਕੱਢੇ ਹੋਏ ਹਨ, ਤਕਰੀਬਨ 5200 ਦੇ ਕਰੀਬ ਅਸੀਂ ਪਹਿਲਾਂ ਹੀ ਅਲਾਟ ਕਰ ਰਹੇ ਹਾਂ। ਜਿਸ ਵਿਚ ਕਿਸਾਨ ਜੋ ਵੀ ਬਿਜਲੀ ਵਰਤਦਾ ਹੈ, ਉਹ ਠੀਕ ਹੈ। ਨਹੀਂ ਤਾਂ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੁਆਰਾ ਪੈਦਾ ਕੀਤੀ ਜਾਣ ਵਾਲੀ ਵਾਧੂ ਬਿਜਲੀ ਲਈ ਪੈਸੇ ਦੇਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ MLA ਡਿੰਪੀ ਢਿੱਲੋਂ ਨੇ ਚੁੱਕਿਆ ਛੱਪੜਾਂ ਦੀ ਸਫ਼ਾਈ ਦਾ ਮੁੱਦਾ, ਮੰਤਰੀ ਸੌਂਦ ਨੇ ਦਿੱਤਾ ਭਰੋਸਾ
ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਾਲੀ ਤੋਂ ਬਿਜਲੀ ਪੈਦਾ ਕਰਨ ਦੇ ਮੁੱਦੇ ’ਤੇ ਸਵਾਲ ਪੁੱਛਦੇ ਕਿਹਾ ਕਿ ਪਰਾਲੀ ਦੇ ਮੁੱਦੇ ਨੂੰ ਹੱਲ ਕਰਨ ਲਈ ਸੂਬੇ ਵਿਚ ਜੋ ਪਲਾਂਟ ਲਗਾਏ ਗਏ ਹਨ, ਸਾਨੂੰ ਉਨ੍ਹਾਂ ’ਤੇ ਵੀ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋ ਸਕੇ। ਇਸ ’ਤੇ ਮੰਤਰੀ ਅਰੋੜਾ ਨੇ ਜਵਾਬ ਦਿੱਤਾ ਕਿ ਪਰਾਲੀ ਨੂੰ ਲੈ ਕੇ ਸਾਨੂੰ ਇਹ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਇਸ ਬਾਰੇ ਕੁਝ ਗਲਤ ਜਾਣਕਾਰੀ ਫ਼ੈਲਾਈ ਜਾ ਰਹੀ ਹੈ। ਜਿਸ ਕਾਰਨ ਸਰਕਾਰ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਲਤ ਜਾਣਕਾਰੀ ਕਾਰਨ ਕਿਸਾਨ ਸਮੂਹਾਂ ਦੁਆਰਾ ਵਿਰੋਧ ਪ੍ਰਦਰਸ਼ਨ ਕੀਤੇ ਜਾਂਦੇ ਹਨ, ਜਿਸ ਕਾਰਨ ਪ੍ਰਾਜੈਕਟਾਂ ਵਿਚ ਦੇਰੀ ਹੁੰਦੀ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਅਸੀਂ ਸਥਾਨਕ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦੇਈਏ ਤਾਂ ਇਸ ਨਾਲ ਕਿਸਾਨਾਂ ਅਤੇ ਸਰਕਾਰ ਦੋਵਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਬਦਲੇਗਾ ਮੌਸਮ, ਚੱਲੇਗੀ ਤੇਜ਼ ਹਨ੍ਹੇਰੀ, ਵਿਭਾਗ ਵੱਲੋਂ ਹੋਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਧਾਨ ਸਭਾ 'ਚ ਬੋਲੇ ਮੰਤਰੀ ਕਟਾਰੂਚੱਕ, ਪੰਜਾਬ ਵਿਚ ਐਕਟ 1972 ਸਖ਼ਤੀ ਨਾਲ ਲਾਗੂ
NEXT STORY