ਜਲੰਧਰ (ਧਵਨ)–ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਸ਼ਹਿਰਾਂ ਦੇ ਵਿਕਾਸ ਲਈ ਮਾਸਟਰ ਪਲਾਨ ਬਣਾਏ ਜਾਣਗੇ ਅਤੇ ਸਰਕਾਰ ਕੋਲ ਸ਼ਹਿਰੀ ਪ੍ਰਾਜੈਕਟਾਂ ਨੂੰ ਸਿਰੇ ਚੜ੍ਹਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਸ਼ਹਿਰਾਂ ਵਿਚ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ ਪਰ ਹੁਣ ਸਰਦੀ ਦਾ ਮੌਸਮ ਹੋਣ ਕਾਰਨ ਇਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਇਹ ਮੌਸਮ ਲੰਘਣ ਤੋਂ ਬਾਅਦ ਵਿਕਾਸ ਪ੍ਰਾਜੈਕਟਾਂ ’ਤੇ ਕੰਮ ਸ਼ੁਰੂ ਹੋ ਜਾਵੇਗ।
ਲੋਕਲ ਬਾਡੀ ਮੰਤਰੀ ਨੇ ਕਿਹਾ ਕਿ ਸਾਰੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਕੋਲ ਪਏ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ’ਤੇ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਾ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣ। ਉਨ੍ਹਾਂ ਜਨਤਾ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਅਧਿਕਾਰੀਆਂ ਵੱਲੋਂ ਸਰਕਾਰੀ ਦਫ਼ਤਰਾਂ ’ਚ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸ਼ਹਿਰਾਂ ਦੇ ਮਾਸਟਰ ਪਲਾਨ ਦਾ ਕੰਮ ਤੇਜ਼ੀ ਨਾਲ ਹੋਵੇਗਾ, ਜਿਸ ਵਿਚ ਸਾਰੇ ਵਿਭਾਗਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੋਹਾਲੀ 'ਚ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਕਾਰ ਚੱਲੀਆਂ ਤਾਬੜਤੋੜ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੋਕ ਸਭਾ ਸੀਟਾਂ ਲਈ ਮਹਾਰਾਸ਼ਟਰ ’ਚ ਭਾਜਪਾ, ਸ਼ਿੰਦੇ ਧੜੇ ਤੇ ਰਾਕਾਂਪਾ ’ਚ ਸ਼ੁਰੂ ਹੋਈ ਖਿੱਚੋਤਾਣ
NEXT STORY