ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫ਼ਾਈ, ਸਟ੍ਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵੀਰਵਾਰ ਨੂੰ ਮਿਊਂਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਜਿੱਥੇ ਵੀ ਕੂੜੇ ਦੇ ਢੇਰ ਪਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਸਫਾਈ ਕਰਵਾ ਕੇ ਪ੍ਰੋਸੈਸਿੰਗ ਪਲਾਂਟਾ ’ਚ ਭੇਜ ਕੇ ਪ੍ਰੋਸੈਸ ਕੀਤਾ ਜਾਵੇ।
ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ’ਚ ਸੀਵਰੇਜ ਦੀ ਸਾਫ਼-ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਸੀਵਰੇਜ ਦੇ ਬਲਾਕ ਹੋਣ ਨਾਲ ਗੰਦਾ ਪਾਣੀ ਗਲੀਆਂ ਤੇ ਸੜਕਾਂ ’ਚ ਇੱਕਠਾ ਨਾ ਹੋਵੇ। ਬਲਕਾਰ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਵੀ ਸਾਡੀ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਕੰਮ ਕਰ ਰਹੀ ਹੈ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨੇ ਕਾਰਜ ਸਾਧਕ ਅਫ਼ਸਰਾਂ ਪਾਸੋਂ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਅਤੇ ਅਣਵਰਤੇ ਫੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਖਰਚਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਜਨਮ ਦਿਨ ਦੀ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਹੋਈ ਮੌਤ
ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਦੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਲਈ ਢੁੱਕਵੀ ਪੰਚਾਇਤੀ ਜਗ੍ਹਾ ਦੀ ਚੋਣ ਕੀਤੀ ਜਾਵੇ, ਜੇਕਰ ਇਨ੍ਹਾਂ ਪਲਾਂਟਾਂ ਲਈ ਪੰਚਾਇਤੀ ਜਗ੍ਹਾ ਉਪਲਬਧ ਨਾ ਹੋਵੇ ਤਾਂ ਸਰਕਾਰ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਸਬੰਧਤ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਪ੍ਰਾਈਵੇਟ ਜਗ੍ਹਾ ਦੀ ਚੋਣ ਕਰਕੇ ਜਲਦੀ ਤੋਂ ਜਲਦੀ ਖਰੀਦ ਕਰਨ ਲਈ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਅਤੇ ਪੀ. ਐੱਮ. ਆਈ. ਡੀ. ਸੀ. ਦੇ ਸੀ. ਈ. ਓ. ਦੀਪਤੀ ਉੱਪਲ ਨੇ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਸ਼ਹਿਰਾਂ ’ਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕੂੜੇ ਦੇ ਢੇਰਾਂ ਨੂੰ ਹਟਾਇਆ ਜਾਵੇ। ਇਸ ਮੌਕੇ ਮੀਟਿੰਗ ’ਚ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ਼ ਸਾਧਕ ਅਫ਼ਸਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੁਲਸ ਹਿਰਾਸਤ 'ਚੋਂ ਛੁਡਵਾਏ ਜਾਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਹਰਸਿਮਰਤ ਬਾਦਲ ਨੇ ਕੀਤੀ ਮੰਗ
NEXT STORY