ਜਲੰਧਰ (ਧਵਨ)–ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿਚ ਸ਼ੁਰੂ ਕਰਵਾਏ ਗਏ ਵਿਕਾਸ ਪ੍ਰਾਜੈਕਟਾਂ ਅਤੇ ਪ੍ਰਦੂਸ਼ਣ ਦੇ ਵਿਸ਼ੇ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਬੈਠਕ ਉਪਰੰਤ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਉਨ੍ਹਾਂ ਨੇ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ ਸੀ। ਉਹ ਸਮੇਂ-ਸਮੇਂ ’ਤੇ ਸੰਤ ਸੀਚੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਮਾਰਗਦਰਸ਼ਨ ਲੈਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਵੱਲੋਂ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ ਹਨ। ਉਨ੍ਹਾਂ ਸੰਤ ਸੀਚੇਵਾਲ ਨੂੰ ਦੱਸਿਆ ਹੈ ਕਿ ਮਾਨ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਲਈ ਲਗਾਤਾਰ ਫੰਡ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਸ਼ਹਿਰਾਂ ਵਿਚ ਜਿਹੜੇ ਕੰਮ ਸ਼ੁਰੂ ਕਰਵਾਏ ਗਏ ਹਨ, ਉਨ੍ਹਾਂ ਵਿਚ ਆਉਣ ਵਾਲੇ ਸਮੇਂ ’ਚ ਕਾਫ਼ੀ ਤੇਜ਼ੀ ਆਏਗੀ ਕਿਉਂਕਿ ਸਰਕਾਰ ਨੇ ਇਹ ਸਟੈਂਡ ਲਿਆ ਹੈ ਕਿ ਉਹ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਸੰਤ ਸੀਚੇਵਾਲ ਨੂੰ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਕਿਹੜੇ-ਕਿਹੜੇ ਕਦਮ ਚੁੱਕੇ ਗਏ ਹਨ।
ਇਹ ਵੀ ਪੜ੍ਹੋ : ਇਨਸਾਨਾਂ ਦੇ ਬਸੇਰਿਆਂ ਨੇ ਉਜਾੜੇ ਪੰਛੀਆਂ ਦੇ ਬਸੇਰੇ, ਹੁਣ ਤੱਕ ਅਲੋਪ ਹੋ ਚੁੱਕੀਆਂ ਨੇ ਲਗਭਗ 1,430 ਪ੍ਰਜਾਤੀਆਂ
ਉਨ੍ਹਾਂ ਕਿਹਾ ਕਿ ਪੰਜਾਬ ਦਾ ਚੌਗਿਰਦਾ ਸਾਫ਼-ਸੁਥਰਾ ਰੱਖਣ ਅਤੇ ਪਾਣੀ ਨੂੰ ਗੰਦਲਾ ਹੋਣ ਤੋਂ ਬਚਾਉਣ ਲਈ ਸਰਕਾਰ ਵਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਵਿਕਾਸ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਹੀ ਹੁਸ਼ਿਆਰਪੁਰ, ਗੁਰਦਾਸਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਵੱਖ-ਵੱਖ ਤਹਿਸੀਲਾਂ ਅਤੇ ਵਿਧਾਨ ਸਭਾ ਹਲਕਿਆਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਗੱਫੇ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅੰਮ੍ਰਿਤਸਰ ਤੋਂ ਪਹਿਲਾ ਕੋਰੋਨਾ ਪਾਜ਼ੇਟਿਵ ਮਾਮਲਾ ਆਇਆ ਸਾਹਮਣੇ, ਲੰਡਨ ਦੀ ਰਹਿਣ ਵਾਲੀ ਹੈ ਔਰਤ
NEXT STORY