ਜਲੰਧਰ (ਧਵਨ)- ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਸ਼ਹਿਰਾਂ ’ਚ ਮਾਸਟਰ ਪਲਾਨ ਅਨੁਸਾਰ ਵਿਕਾਸ ਕਾਰਜਾਂ ਨੂੰ ਸੰਪੰਨ ਕਰਵਾਉਣ ਅਤੇ ਪੰਜਾਬ ਸਰਕਾਰ ਸਾਰੇ ਸ਼ਹਿਰਾਂ ਲਈ ਜਲਦੀ ਹੀ ਵੱਖ-ਵੱਖ ਮਾਸਟਰ ਪਲਾਨਜ਼ ਨੂੰ ਵੀ ਮਨਜ਼ੂਰੀ ਪ੍ਰਦਾਨ ਕਰੇਗੀ।
ਉਨ੍ਹਾਂ ਨੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਸੂਬੇ ’ਚ ਵੱਖ-ਵੱਖ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਪ੍ਰਾਜੈਕਟਾਂ ਸਬੰਧੀ ਜ਼ਮੀਨੀ ਹਕੀਕਤ ਨੂੰ ਜਾਣਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਅਣਅਧਿਕਾਰਤ ਕਾਲੋਨੀਆਂ ਦੇ ਵਿਕਾਸ ’ਤੇ ਰੋਕ ਲਾ ਰਹੀ ਹੈ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸੌ-ਫ਼ੀਸਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਪ੍ਰਾਜੈਕਟਾਂ ਦੀ ਰਫ਼ਤਾਰ ਕਾਫ਼ੀ ਮੱਠੀ ਸੀ ਅਤੇ ਪਹਿਲੀਆਂ ਸਰਕਾਰਾਂ ਨੇ ਸ਼ਹਿਰਾਂ ਦੇ ਵਿਕਾਸ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ। ਹੁਣ ਭਗਵੰਤ ਮਾਨ ਸਰਕਾਰ ਸਾਰੇ ਕੰਮਾਂ ਨੂੰ ਲੈ ਕੇ ਗੰਭੀਰ ਹੈ ਅਤੇ ਇਸ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨਿਗਮ ਕਮਿਸ਼ਨਰ ਬਣ ਕੇ ਅਫ਼ਸਰਾਂ ਨਾਲ ਵ੍ਹਟਸਐਪ ਰਾਹੀਂ ਇੰਝ ਕੀਤੀ ਠੱਗੀ, ਤਰੀਕਾ ਜਾਣ ਹੋਵੋਗੇ ਹੈਰਾਨ
ਲੋਕਲ ਬਾਡੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ’ਚ ਵਿਕਾਸ ਨੂੰ ਲੈ ਕੇ ਗੰਭੀਰਤਾ ਵਿਖਾਈ ਜਾਵੇ ਕਿਉਂਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਸਮੇਂ ਜੋ ਵਾਅਦੇ ਜਨਤਾ ਨਾਲ ਕੀਤੇ ਸਨ, ਉਨ੍ਹਾਂ ਨੂੰ ਉਹ ਹਰ ਹਾਲ ’ਚ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦੇ ਸਾਰੀਆਂ ਗਾਰੰਟੀਆਂ ਨੂੰ ਸਰਕਾਰ ਲਾਗੂ ਕਰ ਦੇਵੇਗੀ। ਸ਼ਹਿਰਾਂ ਨੂੰ ਆਧੁਨਿਕ ਸ਼ਹਿਰਾਂ ਦੇ ਰੂਪ ’ਚ ਤਬਦੀਲ ਕਰ ਕੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ: ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਖ਼ਤ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ
NEXT STORY