ਜਲੰਧਰ (ਧਵਨ) - ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਰਵਾਇਤੀ ਪਾਰਟੀਆਂ ਨੇ 75 ਸਾਲਾਂ ਤੱਕ ਪੰਜਾਬ ਨੂੰ ਨਜ਼ਰਅੰਦਾਜ਼ ਕਰਕੇ ਰਖਿਆ ਅਤੇ ਸੂਬੇ ਦੇ ਮਸਲੇ ਹੱਲ ਕਰਨ ਵੱਲ ਧਿਆਨ ਨਹੀਂ ਦਿੱਤਾ।
ਉਨ੍ਹਾਂ ਸ਼ੁੱਕਰਵਾਰ ਕਿਹਾ ਕਿ ਅੱਜ ਵੀ ਲੋਕਾਂ ਦੀਆਂ ਸਮੱਸਿਆਵਾਂ ਗਲੀਆਂ-ਨਾਲੀਆਂ ਨਾਲ ਜੁੜੀਆਂ ਹੋਈਆਂ ਹਨ। ਕਈ ਪਿੰਡਾਂ ਵਿੱਚ 26-26 ਸਾਲਾਂ ਬਾਅਦ ਗਲੀਆਂ ਬਣੀਆਂ ਹਨ। ਇਸ ਲਈ ਸਿਰਫ਼ ਰਵਾਇਤੀ ਪਾਰਟੀਆਂ ਹੀ ਜ਼ਿੰਮੇਵਾਰ ਹਨ। ਹੁਣ ਸੂਬੇ ਵਿੱਚ ਤਬਦੀਲੀ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਵੱਲ ਵਧ ਰਿਹਾ ਹੈ। ਪਹਿਲੀ ਵਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਆਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਵਿਕਾਸ ਕਾਰਜ ਕਰਵਾਉਂਦੇ ਹੋਏ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਜਾ ਰਹੀਆਂ ਹਨ। ਹੁਣ ਜੇ ਮਿੱਥੀ ਸਮਾਂ ਹੱਦ ਤੋਂ ਪਹਿਲਾਂ ਸੜਕਾਂ ਟੁੱਟੀਆਂ ਤਾਂ ਜ਼ਿੰਮੇਵਾਰੀ ਤੈਅ ਹੋਵੇਗੀ।
ਇਹ ਵੀ ਪੜ੍ਹੋ : ਚੋਣਾਂ ਦੌਰਾਨ 'ਆਪ' ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਸਰਕਾਰ ਨੇ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਨੂੰ ਇਹ ਕਹਿ ਦਿੱਤਾ ਹੈ ਕਿ ਚੰਗੀ ਕੁਆਲਿਟੀ ਦੀਆਂ ਸੜਕਾਂ ਬਣਾਈਆਂ ਜਾਣ। ਪਹਿਲਾਂ ਤਾਂ ਪੁਰਾਣੀ ਸੜਕ ’ਤੇ ਹੀ ਲੁੱਕ ਪਾ ਦਿੱਤੀ ਜਾਂਦੀ ਸੀ ਪਰ ਹੁਣ ਸੜਕਾਂ ਪੁੱਟ ਕੇ ਨਵੇਂ ਸਿਰੇ ਤੋਂ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਨਾਲ ਇੱਕ ਤਾਂ ਸੜਕਾਂ ਦਾ ਲੈਵਲ ਨਹੀਂ ਵਧੇਗਾ ਅਤੇ ਦੂਜਾ ਲੰਬੇ ਸਮੇਂ ਤੱਕ ਸੜਕਾਂ ਖਰਾਬ ਨਹੀਂ ਹੋਣਗੀਆਂ। ਇਸ ਨਾਲ ਸਰਕਾਰ ਅਤੇ ਲੋਕਾਂ ਦੇ ਪੈਸਿਆਂ ਦੀ ਬਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰਾਂ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ। ‘ਆਪ’ ਸਰਕਾਰ ਸ਼ਹਿਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਬਲਕਾਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਦੀ ਸੋਚ ਬਹੁਤ ਸੌੜੀ ਹੈ। ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਇਮਾਨਦਾਰ ਮੁੱਖ ਮੰਤਰੀ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਕਿਵੇਂ ਲੈ ਕੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਸਰਕਾਰੀ ਮੁਲਾਜ਼ਮਾਂ ਦੇ ਮਸਲੇ ਵੀ ਹੱਲ ਕੀਤੇ ਜਾ ਰਹੇ ਹਨ। ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰੀ ਨੌਕਰੀਆਂ ਦੇਣ ਸਮੇਂ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕਾ ਅਪਣਾਇਆ ਜਾ ਰਿਹਾ ਹੈ। ਬਿਨਾਂ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਇਸ ਦੇਸ਼ 'ਚ ਬੱਚੇ ਦੇ ਜਨਮ 'ਤੇ ਮਾਲੋ-ਮਾਲ ਹੋ ਜਾਂਦੇ ਨੇ ਮਾਪੇ, ਜਾਣੋ ਕੀ ਹੈ ਕਾਰਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਏ ਇਹ ਹੁਕਮ
NEXT STORY