ਜਲੰਧਰ (ਧਵਨ)-ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਰਵਾਇਤੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਕਾਰਜਕਾਲ ’ਚ ਪੰਜਾਬ ਪੱਛੜ ਗਿਆ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਉਸ ਨੇ ਸੂਬੇ ਨੂੰ ਸੰਭਾਲਿਆ ਹੈ।
ਰਵਾਇਤੀ ਪਾਰਟੀਆਂ ’ਤੇ ਹਮਲਾ ਕਰਦੇ ਹੋਏ ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਖ਼ੁਦ ਤਾਂ ਪੰਜਾਬ ਦੀ ਕੋਈ ਸੁੱਧ ਲਈ ਨਹੀਂ, ਹੁਣ ਮੁੱਖ ਮੰਤਰੀ ਭਗਵੰਤ ਮਾਨ ਸ਼ਹਿਰਾਂ ਲਈ ਖ਼ੁਦ ਨਿੱਜੀ ਤੌਰ ’ਤੇ ਦੌਰੇ ਕਰਕੇ ਫੰਡ ਅਲਾਟ ਕਰ ਰਹੇ ਹਨ ਤਾਂ ਇਨ੍ਹਾਂ ਪਾਰਟੀਆਂ ਨੂੰ ਤਕਲੀਫ਼ ਹੋ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ 'ਚ ਅਪਰਾਧ ਨੂੰ ਰੋਕਣ ਲਈ ਪੁਲਸ ਕਮਿਸ਼ਨਰ ਵੱਲੋਂ ਮਾਸਟਰ ਪਲਾਨ ਤਿਆਰ, ਦਿੱਤੀਆਂ ਇਹ ਹਦਾਇਤਾਂ
ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਪ੍ਰਵਾਹ ਕੀਤੇ ਬਿਨਾਂ ਸਰਕਾਰ ਆਪਣੇ ਏਜੰਡੇ ’ਤੇ ਅੱਗੇ ਵਧਦੇ ਹੋਏ ‘ਰੰਗਲਾ ਪੰਜਾਬ’ ਬਣਾਉਣ ਦੇ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਸਾਕਾਰ ਕਰੇਗੀ ਅਤੇ ਇਸ ’ਚ ਸਭ ਤੋਂ ਵੱਡਾ ਯੋਗਦਾਨ ਪੰਜਾਬੀਆਂ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬੜੀ ਮੁਸ਼ਕਿਲ ਨਾਲ ਪੰਜਾਬ ਨੂੰ ਉਸ ਦਾ ਪੁਰਾਣਾ ਮਾਣ ਮੋੜਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਦੇ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ ਪਰ ਰਵਾਇਤੀ ਪਾਰਟੀਆਂ ਨੇ ਪੰਜਾਬ ਦੀ ਇੰਨੀ ਦੁਰਦਸ਼ਾ ਕਰ ਦਿੱਤੀ ਕਿ ਅੱਜ ਮੌਜੂਦਾ ਸਰਕਾਰ ਨੂੰ ਸੂਬੇ ਦੀ ਅਰਥ-ਵਿਵਸਥਾ ਨੂੰ ਸੰਭਾਲਣ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ’ਚ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਮੁੱਖ ਮੰਤਰੀ ਦੀ ਦੁਰਦਰਸ਼ੀ ਸੋਚ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪੱਕਾ ਭਰੋਸਾ ਹੈ ਕਿ ਪੰਜਾਬ ਆਉਣ ਵਾਲੇ ਸਮੇਂ ’ਚ ਦੇਸ਼ ’ਚ ਸਭ ਤੋਂ ਮੋਹਰੀ ਸੂਬੇ ਬਣੇਗਾ।
ਇਹ ਵੀ ਪੜ੍ਹੋ : 4 ਦਿਨ ਦੇ ਮਰੇ ਬੱਚੇ ਦੀ ਲਾਸ਼ ਨੂੰ ਕਬਰ 'ਚੋਂ ਕੱਢਣਾ ਪਿਆ ਬਾਹਰ, ਹਾਲਤ ਵੇਖ ਫੁੱਟ-ਫੁੱਟ ਕੇ ਰੋਈ ਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੁਰੂ ਨਗਰੀ ’ਚ ਸੀਤ ਲਹਿਰ ਦਾ ਕਹਿਰ, ਠੰਡ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ, ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
NEXT STORY