ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਕਈ ਅਹਿਮ ਬਿੱਲ ਲਿਆਂਦੇ ਜਾਣਗੇ। ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਬਿੱਲ ਲਿਆਂਦਾ ਜਾਵੇਗਾ, ਜਿਸ 'ਤੇ ਸਦਨ ਅੰਦਰ ਵਿਚਾਰ-ਚਰਚਾ ਹੋਵੇਗੀ। ਸਦਨ ਦੀ ਕਾਰਵਾਈ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਬੀ. ਬੀ. ਐੱਮ. ਬੀ. 'ਤੇ ਸੀ. ਆਈ. ਐੱਸ. ਐੱਫ਼. ਦੀ ਤਾਇਨਾਤੀ ਦੇ ਮੁੱਦੇ 'ਤੇ ਮਤਾ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਦਰਦਨਾਕ ਅੰਤ! ਮਾਂ ਨੇ ਮਾਸੂਮ ਧੀ ਸਣੇ ਚੁੱਕਿਆ ਖ਼ੌਫ਼ਨਾਕ ਕਦਮ, ਵਜ੍ਹਾ ਕਰੇਗੀ ਹੈਰਾਨ
ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਬੀ. ਬੀ. ਐੱਮ. ਬੀ. ਨੂੰ ਮਹੱਤਵਪੂਰਨ ਸਥਾਪਨਾਵਾਂ ਦੀ ਇਕ ਸੂਚੀ ਭੇਜੀ ਸੀ, ਜੋ ਅਜੇ ਤੱਕ ਸੀ. ਆਈ. ਐੱਸ. ਐੱਫ਼. ਸੁਰੱਖਿਆ ਅਧੀਨ ਨਹੀਂ ਸਨ। 2.0 ਪੰਜਾਬ ਰਾਜ ਨੇ ਸੀ. ਆਈ. ਐੱਸ. ਐੱਫ਼. ਦੀ ਤਾਇਨਾਤੀ ਦੇ ਮਾਮਲੇ 'ਤੇ ਮੁੜ ਵਿਚਾਰ ਕੀਤਾ ਹੈ ਅਤੇ 27 ਮਈ 2025 ਅਤੇ 4 ਜੁਲਾਈ 2025 ਨੂੰ ਬੀ. ਬੀ. ਐੱਮ. ਬੀ. ਨੂੰ ਭੇਜੇ ਪੱਤਰਾਂ ਰਾਹੀਂ ਸੀ. ਆਈ. ਐੱਸ. ਐੱਫ਼. ਦੀ ਤਾਇਨਾਤੀ ਵਿਰੁੱਧ ਆਪਣੇ ਸਖ਼ਤ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਸੀ. ਆਈ. ਐੱਸ. ਐੱਫ਼. ਸਿਰਫ਼ ਪੰਜਾਬ ਦੇ ਡੈਮਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ। ਪੰਜਾਬ ਦੇ ਪਾਣੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਸਮਝਿਆ ਜਾਂਦਾ ਹੈ ਕਿ ਬੀ. ਬੀ. ਐੱਮ. ਬੀ. ਪੰਜਾਬ ਰਾਜ ਦੇ ਸਖ਼ਤ ਇਤਰਾਜ਼ਾਂ/ਵਿਰੋਧਾਂ ਦੇ ਬਾਵਜੂਦ ਸੀ. ਆਈ. ਐੱਸ. ਐੱਫ਼. ਦੀ ਤਾਇਨਾਤੀ ਨੂੰ ਅੱਗੇ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ। 4 ਜੁਲਾਈ ਨੂੰ ਹੋਈ ਪਿਛਲੀ ਬੀ. ਬੀ. ਐੱਮ. ਬੀ. ਮੀਟਿੰਗ ਵਿੱਚ ਵੀ ਪੰਜਾਬ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab: ਪ੍ਰੇਮ ਸੰਬੰਧਾਂ 'ਚ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਰਿਕਾਰਡਿੰਗ ਤੇ ਫੋਟੋਆਂ ਨੇ ਖੋਲ੍ਹਿਆ...
ਸਿੰਚਾਈ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਸਥਾਨਕ ਹਾਲਾਤ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪ੍ਰਾਜੈਕਟਾਂ ਦੀ ਸੇਵਾ ਕਰ ਰਹੀ ਹੈ। ਜਿੱਥੋਂ ਤੱਕ ਤਕਨਾਲੋਜੀ ਦਾ ਸਵਾਲ ਹੈ, ਪੰਜਾਬ ਪੁਲਸ ਨਵੀਂ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮਾਹਿਰ ਹੈ। ਇਸ ਤੋਂ ਇਲਾਵਾ ਪੰਜਾਬ ਪੁਲਸ ਨੂੰ ਸਰਹੱਦੀ ਖੇਤਰਾਂ ਵਿੱਚ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨ ਦਾ ਲੰਮਾ ਤਜਰਬਾ ਵੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ 'ਤੇ ਕੇਸ ਹੋਇਆ ਦਰਜ, ਹੈਰਾਨ ਕਰੇਗਾ ਪੂਰਾ ਮਾਮਲਾ
ਇਹ ਫੋਰਸ ਕਿਸੇ ਵੀ ਹੋਰ ਫੋਰਸ ਵਾਂਗ ਸਮਰੱਥ ਹੈ। ਸੀ. ਆਈ. ਐੱਸ. ਐੱਫ਼. ਦੀ ਤਾਇਨਾਤੀ ਨਾਲ ਪੰਜਾਬ ਰਾਜ ਅਤੇ ਹੋਰ ਭਾਈਵਾਲ ਰਾਜਾਂ 'ਤੇ ਬੇਲੋੜਾ ਬੋਝ ਵਧੇਗਾ। ਪੰਜਾਬ ਰਾਜ ਬੀ. ਬੀ. ਐੱਮ. ਬੀ. ਦੇ ਖਰਚੇ ਵਿੱਚ ਮੁੱਖ ਯੋਗਦਾਨ ਪਾਉਣ ਵਾਲਾ ਹੈ ਅਤੇ ਇਸ ਲਈ ਪੰਜਾਬ ਰਾਜ ਨੂੰ ਵੀ ਇਹ ਵਾਧੂ ਖਰਚਾ ਸਹਿਣਾ ਪਵੇਗਾ। ਡੈਮ ਪੰਜਾਬ ਜਾਂ ਹਿਮਾਚਲ ਪ੍ਰਦੇਸ਼ ਦੇ ਖੇਤਰੀ ਅਧਿਕਾਰ ਖੇਤਰ ਅਧੀਨ ਹਨ। ਕਾਨੂੰਨ ਅਨੁਸਾਰ ਇਹ ਸਬੰਧਤ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀਆਂ-ਆਪਣੀਆਂ ਸੀਮਾਵਾਂ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖੇ ਅਤੇ ਇਨ੍ਹਾਂ ਸਥਾਪਨਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।
BBMB ਦੇ ਚੇਅਰਮੈਨ ਕੇਂਦਰੀ ਮੰਤਰੀ ਦੇ ਨਿਰਦੇਸ਼ਾਂ 'ਤੇ ਕਰ ਰਹੇ ਕੰਮ
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ 30 ਐੱਮ. ਏ. ਐੱਫ਼. ਪਾਣੀ ਦੀ ਲੋੜ ਹੈ ਪਰ ਇਸ ਪਹਿਲੂ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਕੇਂਦਰ ਸਰਕਾਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹਨ। ਉਹ ਖ਼ਾਸ ਤੌਰ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕੇਂਦਰੀ ਮੰਤਰੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹਨ। ਚੇਅਰਮੈਨ ਨੇ ਮੁੱਖ ਇੰਜੀਨੀਅਰ ਰਾਹੀਂ ਪੰਜਾਬ ਸਰਕਾਰ ਨੂੰ ਦੱਸਿਆ ਹੈ ਕਿ ਸਾਨੂੰ ਸੀ. ਆਈ. ਐੱਸ. ਐੱਫ਼. ਦੀ ਲੋੜ ਹੈ। ਉਹ ਪੈਸੇ ਦੀ ਵੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਜਵਾਬ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਪਾਕਿਸਤਾਨ ਨਾਲ ਲੱਗਦੇ ਦੋ ਡੈਮਾਂ 'ਤੇ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਜਦਕਿ ਭਾਖੜਾ ਨੰਗਲ ਡੈਮ ਤੋਂ ਪਾਣੀ ਖੋਹਣ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਸੀ. ਆਈ. ਐੱਸ. ਐੱਫ਼. ਤਾਇਨਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗੋਇਲ ਵੱਲੋਂ ਪੇਸ਼ ਕੀਤੇ ਗਏ ਮਤੇ 'ਤੇ ਸਹਿਮਤੀ ਜਤਾਈ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ 'ਚੋਂ ਕਾਂਗਰਸ ਦਾ ਵਾਕਆਊਟ, ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ
NEXT STORY