ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨ ਦੀ ਆਮ ਆਦਮੀ ਪਾਰਟੀ ਵਲੋਂ ਨਿੰਦਾ ਕੀਤੀ ਗਈ ਹੈ। ਇਸ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੇਂਦਰੀ ਮੰਤਰੀ ਬੀਤੇ ਦਿਨ ਇਹ ਕਹਿ ਕੇ ਗਏ ਕਿ ਪੰਜਾਬ 'ਚ ਹੜ੍ਹ ਮਾਈਨਿੰਗ ਕਰਕੇ ਆਏ ਹਨ, ਜਦੋਂ ਕਿ ਸੱਚਾਈ ਇਹ ਹੈ ਕਿ ਬਰਸਾਤ ਇਸ ਤਰੀਕੇ ਨਾਲ ਪਈ, ਜੋ ਕਿ ਪੰਜਾਬ ਦੇ ਇਤਿਹਾਸ 'ਚ ਕਦੇ ਨਹੀਂ ਪਈ ਸੀ ਅਤੇ ਹਿਮਾਚਲ, ਜੰਮੂ ਅਤੇ ਪਾਕਿਸਤਾਨ ਤੋਂ ਪਾਣੀ ਆਉਣ ਕਾਰਨ ਪੰਜਾਬ ਡੁੱਬਿਆ ਹੈ। ਇਸ ਲਈ ਪੰਜਾਬ 'ਚ ਹੜ੍ਹ ਆਏ ਹਨ ਪਰ ਕੇਂਦਰੀ ਮੰਤਰੀ ਨੇ ਸਤਲੁਜ, ਬਿਆਸ, ਰਾਵੀ ਘੱਗਰ 'ਚ ਮਾਈਨਿੰਗ ਕਾਰਨ ਹੜ੍ਹ ਆਉਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
ਉਨ੍ਹਾਂ ਕਿਹਾ ਕਿ ਰਾਵੀ ਦਰਿਆ 'ਚ ਕਿਸੇ ਕਿਸਮ ਦੀ ਮਾਈਨਿੰਗ ਦੀ ਮਨਜ਼ੂਰੀ ਨਹੀਂ ਹੈ ਕਿਉਂਕਿ ਉੱਥੇ ਭਾਰਤ-ਪਾਕਿਸਤਾਨ ਦੀ ਸਰਹੱਦ ਹੈ ਅਤੇ ਮਿਲਟਰੀ ਦਾ ਕੰਟਰੋਲ ਹੈ, ਜਿਸ ਕਾਰਨ ਇੱਥੇ ਕਿਸੇ ਤਰ੍ਹਾਂ ਦੀ ਮਾਈਨਿੰਗ ਨਹੀਂ ਹੋਈ। ਇਸੇ ਤਰ੍ਹਾਂ ਬਿਆਸ ਦਰਿਆ ਰਿਜ਼ਰਵ ਹੈ। ਮੰਤਰੀ ਗੋਇਲ ਨੇ ਕਿਹਾ ਕਿ ਚੰਡੀਗੜ੍ਹ ਦੀ ਸੁਖ਼ਨਾ ਝੀਲ 'ਚੋਂ ਜਿਹੜਾ ਪਾਣੀ ਛੱਡਿਆ ਜਾਂਦਾ ਹੈ, ਉਹ ਘੱਗਰ 'ਚ ਜਾਂਦਾ ਹੈ ਤਾਂ ਕਰਕੇ ਘੱਗਰ ਦਾ ਪਾਣੀ ਜ਼ਿਆਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ
ਮੰਤਰੀ ਗੋਇਲ ਨੇ ਕਿਹਾ ਕਿ ਇਸ ਸਮੇਂ ਦੌਰਾਨ ਇਹ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਕੇਂਦਰ ਨੂੰ ਪੰਜਾਬ ਸਰਕਾਰ ਦਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਰਿਲੀਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕਰਨੀ ਚਾਹੀਦੀ ਹੈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦਾ ਬਰਸਾਤਾਂ ਕਾਰਨ ਬਹੁਤ ਨੁਕਸਾਨ ਹੋ ਗਿਆ ਹੈ ਪਰ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਰਾਹਤ ਕਾਰਜ ਪੂਰੀ ਤਰ੍ਹਾਂ ਜਾਰੀ ਹੈ। ਇਸ ਦੇ ਲਈ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰਿਆ ਹਾਦਸਾ, ਨੌਜਵਾਨ ਦੀ ਮੌਕੇ 'ਤੇ ਮੌਤ, ਲੜਕੀ ਜ਼ਖ਼ਮੀ
NEXT STORY