ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ 'ਚ ਲਏ ਜਾਣ ਦੇ ਮਾਮਲੇ ਬਾਰੇ ਬੋਲਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੰਬਰ, 2013 'ਚ ਜਦੋਂ ਭੋਲਾ ਤਸਕਰ ਫੜ੍ਹਿਆ ਗਿਆ ਤਾਂ ਉਸ ਨੇ ਮੋਹਾਲੀ ਅਦਾਲਤ 'ਚ ਮਜੀਠੀਆ ਦੇ ਖ਼ਿਲਾਫ਼ ਬਿਆਨ ਦਿੱਤਾ ਪਰ ਉਸ ਵੇਲੇ ਦੀ ਸਰਕਾਰ ਨੇ ਮਜੀਠੀਆ ਖ਼ਿਲਾਫ਼ ਕੁੱਝ ਨਹੀਂ ਕੀਤਾ। ਉਸ ਸਮੇਂ ਈ. ਡੀ. ਨੇ ਸਿਰਫ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਈ. ਡੀ. ਨੇ ਉਦੋਂ ਵੀ ਜਾਂਚ ਕੀਤੀ, ਜਦੋਂ 2017 'ਚ ਕੈਪਟਨ ਅਮਰਿੰਦਰ ਸਿੰਘ ਨੇ ਹੱਥ 'ਚ ਗੁਟਕਾ ਸਾਹਿਬ ਫੜ੍ਹ ਕੇ ਸਹੁੰ ਖਾਧੀ ਸੀ ਕਿ ਪੰਜਾਬ 'ਚੋਂ ਨਸ਼ਾ ਖ਼ਤਮ ਕਰਾਂਗੇ ਪਰ 5 ਸਾਲ ਤੱਕ ਕੁੱਝ ਵੀ ਨਹੀਂ ਹੋਇਆ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ ਪੱਕੀਆਂ ਫ਼ਾਈਲਾਂ...
ਮੰਤਰੀ ਧਾਲੀਵਾਲ ਨੇ ਮਜੀਠੀਆ ਦੇ ਹੱਕ 'ਚ ਆਏ ਲੀਡਰਾਂ ਨੂੰ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਿਸ ਵੀ ਵੱਡੇ ਤੋਂ ਵੱਡੇ ਬੰਦੇ ਨੇ ਪੰਜਾਬ ਦੀ ਧਰਤੀ 'ਤੇ ਨਸ਼ੇ ਵਰਗਾ ਕੋਹੜ ਲਿਆ ਕੇ ਸਾਡੇ ਧੀਆਂ-ਪੁੱਤਾਂ ਨੂੰ ਮੌਤ ਦੇ ਮੂੰਹ 'ਚ ਧਕੇਲਿਆ, ਸਾਡੀ ਸਰਕਾਰ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ ਅਤੇ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ 'ਚੋਂ ਨਸ਼ਾ ਖ਼ਤਮ ਨਹੀਂ ਹੋ ਜਾਂਦਾ। ਧਾਲੀਵਾਲ ਨੇ ਕਿਹਾ ਕਿ ਸਾਡੀ ਪਾਰਟੀ ਨੇ 2022 ਦੀਆਂ ਚੋਣਾਂ 'ਚ ਵਾਅਦਾ ਕੀਤਾ ਸੀ ਕਿ ਅਸੀਂ ਨਸ਼ਾ ਖ਼ਤਮ ਕਰਾਂਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਉੱਡੀ ਏਅਰ ਇੰਡੀਆ ਦੀ FLIGHT 'ਚ ਨਵਾਂ ਕਾਰਾ, ਯਾਤਰੀਆਂ ਦੇ ਉੱਡ ਗਏ ਹੋਸ਼
ਇਸ ਲਈ ਪਿਛਲੇ ਢਾਈ-ਤਿੰਨ ਸਾਲਾਂ ਤੋਂ ਅਸੀਂ ਇਸ ਕੰਮ ਪਿੱਛੇ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਹਜ਼ਾਰਾਂ ਮੁਲਜ਼ਮ ਜੇਲ੍ਹਾਂ 'ਚ ਬੰਦ ਹਨ ਅਤੇ ਉਨ੍ਹਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਅਕਾਲੀ-ਭਾਜਪਾ ਨਾਲ ਮਿਲ ਕੇ ਨਸ਼ਾ ਤਸਕਰਾਂ ਦਾ ਸਾਥ ਦਿੰਦੀ ਰਹੀ। ਧਾਲੀਵਾਲ ਨੇ ਕਿਹਾ ਕਿ ਸਾਡੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗੇ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਾ ਖ਼ਤਮ ਕਰਾਂਗੇ। ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੀ ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹਨ ਦੀ ਹਿੰਮਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਧੀ ਸੀ, ਉਹ ਅੱਜ ਮਜੀਠੀਆ ਦੇ ਹੱਕ 'ਚ ਬਿਆਨ ਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਾਏਦਾਰ ਨੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਕੁੱਟਿਆ ਮਕਾਨ ਮਾਲਕ
NEXT STORY