ਬਟਾਲਾ/ਕਲਾਨੌਰ/ਗੁਰਦਾਸਪੁਰ (ਬੇਰੀ, ਮਨਮੋਹਨ, ਵਿਨੋਦ)-ਪੰਜਾਬ ਸਰਕਾਰ ਲੋਕਾਂ ਦੀਆਂ ਦੁਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਹੁਣ ਲੋਕਾਂ ਦੇ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ ਕੇ ਮਸਲੇ ਹੱਲ ਕਰ ਰਹੀ ਹੈ। ਇਹ ਪ੍ਰਗਟਾਵਾ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲੇ ਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਬੀ. ਡੀ. ਪੀ. ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਲਗਾਏ ਗਏ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਨਤਕ ਆਗੂ ਤੇ ਸੀਨੀਅਰ ਵਾਈਸ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਹਰਦੀਪ ਸਿੰਘ, ਐੱਸ. ਡੀ. ਐੱਮ. ਕਲਾਨੌਰ ਜਿਯੋਤਸਨਾ ਸਿੰਘ, ਡੀ. ਡੀ. ਪੀ. ਓ. ਸਤੀਸ਼ ਕੁਮਾਰ, ਤਹਿਸੀਲਦਾਰ ਲਖਵਿੰਦਰ ਸਿੰਘ, ਬੀ. ਡੀ. ਪੀ. ਓ. ਡੇਰਾ ਬਾਬਾ ਨਾਨਕ ਜਸਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਇਸ ਕੈਂਪ ’ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਬਲਾਕ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਧਾਰੀਵਾਲ ਦੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਿਲ ਦੇ ਆਧਾਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਕੈਂਪ ’ਚ ਆਏ ਵਿਅਕਤੀਆਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਹੁਣ ਆਪਣੇ ਰੋਜ਼ਮਰਾਂ ਦੇ ਕੰਮਾਂ ਲਈ ਦਫ਼ਤਰਾਂ ’ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਮਿਲਣ, ਇਸ ਲਈ ਲੋਕਾਂ ਨੂੰ ਦਫ਼ਤਰਾਂ ’ਚ ਜਾਣਾ ਨਾ ਪਵੇ, ਸਗੋਂ ਦਫ਼ਤਰ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ’ਚ ਚੱਲ ਕੇ ਆਉਣ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਇਹ ਲੋਕ ਸੁਵਿਧਾ ਕੈਂਪ ਪਿੰਡ-ਪਿੰਡ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਹੁਣ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਨਾਗਰਿਕ 1076 ਫ਼ੋਨ ਨੰਬਰ ’ਤੇ ਕਾਲ ਕਰ ਕੇ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ’ਚ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਡੇਰਾ ਬਾਬਾ ਨਾਨਕ ਹਲਕੇ ਨੂੰ ਮਾਡਲ ਹਲਕਾ ਬਣਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ’ਚ ਮਾਨ ਸਰਕਾਰ ਮਿਸਾਲੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦਾ ਵੀ ਸੂਬੇ ਦੇ 90 ਫੀਸਦੀ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਿੱਟੇ ਨੇ ਇਕ ਹੋਰ ਘਰ 'ਚ ਪਵਾਏ ਵੈਣ, 19 ਸਾਲਾ ਨੌਜਵਾਨ ਦੀ ਓਵਰਡੋਜ਼ ਕਾਰਣ ਮੌਤ
NEXT STORY