ਅੰਮ੍ਰਿਤਸਰ/ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਖਰਕਾਰ ਸੱਚਾਈ ਦੀ ਜਿੱਤ ਹੋ ਗਈ ਹੋਈ, ਦੇਸ਼ ਦੀ ਰਾਜਨੀਤੀ ਨੂੰ ਬਦਲਣ ਵਾਲੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ...
ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ
156 ਦਿਨਾਂ ਬਾਅਦ ਮਿਲੀ ਜ਼ਮਾਨਤ
ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਕੀ ਬੋਲੇ ਵਿੱਤ ਮੰਤਰੀ
NEXT STORY