ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਸੂਬੇ ਭਰ ’ਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ, ਮੋਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੇ ਸਮੁੱਚੇ ਸੜਕੀ ਨੈੱਟਵਰਕ ਦਾ ਜਾਇਜ਼ਾ ਲਿਆ ਤੇ ਕੌਮੀ ਰਾਜਮਾਰਗਾਂ ਤੇ ਮੁੱਖ ਰਸਤਿਆਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ। ਉਨ੍ਹਾਂ ਇਸ ਮੌਕੇ ਸੂਬੇ ਭਰ ’ਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਰੂਟਾਂ ਨਾਲ ਸਬੰਧਤ ਸੜਕੀ ਨੈੱਟਵਰਕ ਦਾ ਮੁਲਾਂਕਣ ਕੀਤਾ।
ਇਹ ਵੀ ਪੜ੍ਹੋ: Punjab: ਸੋਸ਼ਲ ਮੀਡੀਆ ਫੇਮ ਲਈ ਨੌਜਵਾਨ ਨੇ ਟੱਪੀਆਂ ਹੱਦਾਂ, ਧਾਰਮਿਕ ਸਥਾਨ 'ਤੇ ਅਸ਼ਲੀਲ ਕੰਟੈਂਟ ਦੀਆਂ...
ਉਨ੍ਹਾਂ ਦੱਸਿਆ ਕਿ ਤੁਰੰਤ ਅਤੇ ਸੁਚੱਜੇ ਤਾਲਮੇਲ ਲਈ ਨਗਰ ਕੀਰਤਨ ਦੇ ਰੂਟ ਪਹਿਲਾਂ ਹੀ ਸਾਰੇ ਸਬੰਧਤ ਵਿਭਾਗਾਂ ਨਾਲ ਸਾਂਝੇ ਕੀਤੇ ਜਾ ਚੁੱਕੇ ਹਨ। ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਬੋਲੀਆਂ ਦੀ ਮੰਗ ਕੀਤੀ ਗਈ ਹੈ ਤੇ ਨਗਰ ਕੀਰਤਨਾਂ ਦੇ ਨਿਰਵਿਘਨ ਲਾਂਘੇ ਲਈ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਨੇ ਪੰਜਾਬ ਤੋਂ ਜੰਮੂ-ਕਸ਼ਮੀਰ ਦੀ ਸਰਹੱਦ ਤੋਂ ਦਸੂਹਾ, ਗੁਰਦਾਸਪੁਰ ਤੋਂ ਅੰਮ੍ਰਿਤਸਰ, ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੰਗਾ ਅਤੇ ਬਲਾਚੌਰ, ਤਲਵੰਡੀ ਸਾਬੋ ਤੋਂ ਬਨੂੜ ਵਾਇਆ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਰੀਦਕੋਟ ਤੋਂ ਸਰਹੰਦ ਵਾਇਆ ਫ਼ਿਰੋਜ਼ਪੁਰ, ਮੋਗਾ, ਜਗਰਾਓਂ, ਲੁਧਿਆਣਾ, ਖੰਨਾ ਤੇ ਬਨੂੜ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਕੁਰਾਲੀ ਅਤੇ ਰੂਪਨਗਰ ਤੱਕ ਪ੍ਰਮੁੱਖ ਮਾਰਗਾਂ ਨੂੰ ਜੋੜਨ ਵਾਲੇ ਕੌਮੀ ਮਾਰਗਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਉਨ੍ਹਾਂ ਨੇ ਅਧਿਕਾਰੀਆਂ ਨੂੰ ਸੜਕਾਂ ਦੇ ਇਨ੍ਹਾਂ ਹਿੱਸਿਆਂ ਨਾਲ ਲੱਗਦੀਆਂ ਸਰਵਿਸ ਲੇਨਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਨਗਰ ਕੀਰਤਨ ਦੌਰਾਨ ਮੁੱਖ ਤੌਰ ’ਤੇ ਸਰਵਿਸ ਲੇਨਾਂ ਦੀ ਵਰਤੋਂ ਕੀਤੀ ਜਾਵੇਗੀ। ਐੱਨ. ਐੱਚ. ਏ. ਆਈ. ਦੇ ਪ੍ਰਾਜੈਕਟ ਡਾਇਰੈਕਟਰਾਂ ਨੇ ਦੱਸਿਆ ਕਿ ਜ਼ਿਆਦਾਤਰ ਖੇਤਰਾਂ ’ਚ ਸੜਕਾਂ ਚੰਗੀ ਸਥਿਤੀ ’ਚ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਫੁੱਟਪਾਥ, ਸਾਈਨੇਜ ਤੇ ਹਾਈਵੇਅ ’ਤੇ ਲਾਈਟਾਂ ਸਮੇਤ ਮੁਰੰਮਤ ਦੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
NEXT STORY