ਨਵਾਂਸ਼ਹਿਰ— ਸ਼ਹੀਦ ਭਗਤ ਸਿੰਘ ਦੇ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਭਖੀ ਸਿਆਸਤ ਮਗਰੋਂ ਪੰਜਾਬ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਅਸਲ ਸੱਚਾਈ ਦੱਸਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਹੈ ਕਿ ਅਸਲ ’ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਨਹੀਂ ਸਗੋਂ ਡਿਪਟੀ ਡਾਇਰੈਕਟਰ ਦਾ ਕੁਨੈਕਸ਼ਨ ਕੱਟਿਆ ਗਿਆ ਸੀ, ਜਿਸ ਨੂੰ ਕੁਝ ਹੀ ਮਿੰਟਾਂ ’ਚ ਬਹਾਲ ਕਰ ਦਿੱਤਾ ਗਿਆ ਸੀ। ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਦਾਅਵਾ ਹੈ ਕਿ ਕੁਝ ਹੀ ਮਿੰਟਾਂ ’ਚ ਬਿਜਲੀ ਬਹਾਲ ਕਰ ਦਿੱਤੀ ਗਈ ਸੀ।
ਈ. ਟੀ. ਓ. ਨੇ ਦਾਅਵਾ ਕੀਤਾ ਹੈ ਕਿ ਡਿਪਟੀ ਡਾਇਰੈਕਟਰ ਦੇ ਨਾਂ ’ਤੇ ਕੁਨੈਕਸ਼ਨ ਸੀ, ਜਿਸ ਨੂੰ ਕੱਟਿਆ ਗਿਆ ਸੀ ਅਤੇ ਕੁਝ ਸਮੇਂ ਬਾਅਦ ਹੀ ਬਹਾਲ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਮੀਡੀਆ ਰਿਪੋਰਟਾਂ ਇਹ ਸਾਹਮਣੇ ਆਇਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ ਜਦਕਿ ਅਸਲ ਸਚਾਈ ਬਿਜਲੀ ਮੰਤਰੀ ਹਰਭਜਨ ਸਿੰਘ ਈ, ਟੀ, ਓ. ਨੇ ਦੱਸੀ ਹੈ।
ਇਹ ਵੀ ਪੜ੍ਹੋ: ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ’ਤੇ ਭਖੀ ਸਿਆਸਤ, ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ
ਉਥੇ ਹੀ ਦੂਜੇ ਪਾਸੇ ਇਕ ਵਿਅਕਤੀ ਗੁਰਜੀਤ ਸਿੰਘ ਨੇ ਦੱਸਿਆ ਕਿ ਸਿਰਫ਼ 19 ਹਜ਼ਾਰ ਦੇ ਕਰੀਬ ਪਾਰਕ ਦਾ ਬਿੱਲ ਨਾ ਭਰਨ ਕਰਕੇ ਬਿਜਲੀ ਕਰਮਚਾਰੀਆਂ ਨੇ ਕੁਨੈਕਸ਼ਨ ਕੱਟ ਦਿੱਤਾ ਸੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕਈ ਮਹੀਨਿਆਂ ਤੋਂ ਕਰਮਚਾਰੀਆਂ ਦੀ ਤਨਖ਼ਾਹ ਨਹੀਂ ਮਿਲੀ। ਪਿੰਡ ਦੀ ਪੰਚਾਇਤ ਵੱਲੋਂ ਸ਼ਹੀਦ ਭਗਤ ਸਿੰਘ ਦੀ ਪਾਰਕ ਦਾ ਕੁਨੈਕਸ਼ਨ ਕੱਟਣ ਦਾ ਮੁੱਦਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਲ ਚੁੱਕਿਆ। ਉਨ੍ਹਾਂ ਸਟੇਜ ਤੋਂ ਐਲਾਨ ਕੀਤਾ ਕਿ ਸੋਮਵਾਰ ਤੱਕ ਖ਼ਾਤੇ ’ਚੋਂ ਬਿੱਲ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰਾਜਨੀਤੀ ਕਰਨ ਵਾਲੀ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਸਮਾਰਕ, ਜੱਦੀ ਘਰ, ਪਾਰਕ ਅਤੇ ਲਾਇਬ੍ਰੇਰੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ ਤਾਂਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।
ਸ਼ਹੀਦ ਭਗਤ ਸਿੰਘ ਦੇ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਕਾਂਗਰਸ ਪਾਰਟੀ ਭੜਕ ਗਈ ਹੈ ਅਤੇ ਭਾਜਪਾ ਨੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕਸਮ ਖਾਣ ਵਾਲੇ ਅੱਜ ਭਗਤ ਸਿੰਘ ਨੂੰ ਭੁੱਲ ਗਏ ਹਨ। ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਦਾ ਬਿੱਲ ਭਰਨ ਲਈ ਤਿਆਰ ਹੈ ਅਤੇ ਕਰਮਚਾਰੀਆਂ ਨੂੰ ਤਨਖ਼ਾਹ ਵੀ ਦੇਵੇਗੀ।
ਇਹ ਵੀ ਪੜ੍ਹੋ: ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ CM ਮਾਨ, ਜੀ-20 ਸਿਖਰ ਸੰਮੇਲਨ ਨੂੰ ਲੈ ਕੇ ਕਰਨਗੇ ਮੀਟਿੰਗ
NEXT STORY