ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਬਾਰੇ ਦਿੱਤੇ ਗਏ ਬਿਆਨ 'ਤੇ ਮੰਤਰੀ ਵਲੋਂ ਪਲਟਵਾਰ ਕੀਤਾ ਗਿਆ ਹੈ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜੇਕਰ ਪਾਰਟੀ ਦੇ ਸੂਬਾ ਪ੍ਰਧਾਨ ਹੋਣ ਦੇ ਨਾਤੇ ਸੁਨੀਲ ਜਾਖੜ ਨੂੰ ਇਹ ਨਹੀਂ ਪਤਾ ਕਿ ਮੈਂ ਕੌਣ ਹਾਂ ਅਤੇ ਉਹ ਪੰਜਾਬ ਦੇ ਨੁਮਾਇੰਦਿਆਂ ਨਾਲ ਇੰਨੀ ਨਫ਼ਰਤ ਕਰਦੇ ਹਨ ਤਾਂ ਫਿਰ ਪੰਜਾਬ ਦੇ ਲੋਕਾਂ ਲਈ ਕੀ ਕਰਦੇ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ PRTC ਬੱਸ ਦਾ ਵੱਡਾ ACCIDENT, ਉੱਡ ਗਏ ਪਰਖੱਚੇ, ਤੁੰਨ-ਤੁੰਨ ਕੇ... (ਵੀਡੀਓ)
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਅਸੀਂ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਦੀ ਮਦਦ ਦੀ ਮੰਗ ਉਨ੍ਹਾਂ ਨੂੰ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਹੜ੍ਹ ਪੀੜਤ ਪਰਿਵਾਰਾਂ ਦੀ ਪੂਰੀ ਮਦਦ ਕਰ ਰਹੇ ਹਾਂ ਅਤੇ ਉਨ੍ਹਾਂ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਆਮ ਘਰਾਂ 'ਚੋਂ ਉੱਠ ਕੇ ਇਨ੍ਹਾਂ ਅਹੁਦਿਆਂ ਤੱਕ ਪਹੁੰਚ ਹਾਂ ਅਤੇ ਹਲਕੇ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ। ਮੰਤਰੀ ਨੇ ਕਿਹਾ ਕਿ ਇਤਿਹਾਸ ਦੇ ਸਭ ਤੋਂ ਭਾਰੀ ਹੜ੍ਹ ਸੰਕਟ ਦਾ ਸਾਹਮਣਾ ਕਰਦੇ ਪੰਜਾਬ ਲਈ ਜਦੋਂ ਮੈਂ ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਦੇ ਬਣਦੇ ਹੱਕ ਦੀ ਮੰਗ ਕੀਤੀ ਤਾਂ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਸਮੇਤ ਅਨੇਕਾਂ ਭਾਜਪਾਈਆਂ ਨੂੰ ਦੁੱਖ ਲੱਗਿਆ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੁਣਾਇਆ ਗਿਆ ਆਹ ਫ਼ੈਸਲਾ
ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਸੁਨੀਲ ਜਾਖੜ ਵਲੋਂ ਵਰਤੀ ਭਾਸ਼ਾ ਤੋਂ ਸਾਫ਼ ਝਲਕਦਾ ਹੈ ਕਿ ਇਹ ਭਾਜਪਾ ਵਾਲੇ ਆਮ ਲੋਕਾਂ ਨੂੰ, ਪੰਜਾਬ ਨੂੰ ਅਤੇ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕਰਨ ਵਾਲਿਆਂ ਨੂੰ ਪਸੰਦ ਨਹੀਂ ਕਰਦੇ। ਆਮ ਪਰਿਵਾਰਾਂ 'ਚੋਂ ਉੱਠੇ ਆਗੂਆਂ ਲਈ ਘਟੀਆ ਸ਼ਬਦਾਵਲੀ ਵਰਤਣਾ ਇਕ ਪੁਰਾਣੇ ਅਤੇ ਤਜ਼ਰਬੇਕਾਰ ਸਿਆਸਦਾਨ ਹੋਣ ਦੇ ਨਾਤੇ ਸੁਨੀਲ ਜਾਖੜ ਨੂੰ ਸ਼ੋਭਾ ਨਹੀਂ ਦਿੰਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ
NEXT STORY