ਮੋਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ (PTM) ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੋਹਾਲੀ ਵਿਖੇ ਸਕੂਲ ਆਫ ਐਮੀਨੈਂਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਸਮਾਂ ਹੁੰਦਾ ਸੀ, ਜਦੋਂ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਭੇਜਣ ਤੋਂ ਡਰਦੇ ਸੀ ਪਰ ਮਾਨ ਸਰਕਾਰ ਨੇ ਸਕੂਲਾਂ 'ਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰਕੇ ਮਾਪਿਆਂ ਦਾ ਇਹ ਡਰ ਖ਼ਤਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਧੀ ਦੇ ਜਨਮਦਿਨ 'ਤੇ CM ਮਾਨ ਨੇ ਗੁਰਦਾਸ ਮਾਨ ਨਾਲ ਪਾਇਆ ਭੰਗੜਾ, ਬੱਝ ਗਿਆ ਰੰਗ (ਵੀਡੀਓ)
ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਵੱਲ ਅਤੇ ਬੱਚਿਆਂ ਦੇ ਭਵਿੱਖ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਇੱਥੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਬੈਂਸ ਨੇ ਕਿਹਾ ਕਿ 2022 ਤੋਂ ਬਾਅਦ ਪੰਜਾਬ ਦੇ ਸਿੱਖਿਆ ਢਾਂਚ 'ਚ ਬਹੁਤ ਵੱਡਾ ਬਦਲਾਅ ਆਇਆ ਹੈ।
ਇਹ ਵੀ ਪੜ੍ਹੋ : ਨਵੇਂ ਬਿਜਲੀ ਮੀਟਰ ਅਪਲਾਈ ਕਰਨ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ, ਦਿਓ ਧਿਆਨ
ਅੱਜ ਪੰਜਾਬ ਦੇ 99 ਫ਼ੀਸਦੀ ਸਕੂਲਾਂ 'ਚ ਚਾਰ-ਦੀਵਾਰੀ ਦਾ ਪ੍ਰਬੰਧ ਹੈ। ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਜ਼ਮੀਨ 'ਤੇ ਨਹੀਂ ਬੈਠਦਾ ਅਤੇ ਇਸ ਦੇ ਨਾਲ ਹੀ 100 ਫ਼ੀਸਦੀ ਸਕੂਲਾਂ 'ਚ ਬੱਚਿਆਂ ਲਈ ਸਾਫ-ਸੁਥਰੇ ਬਾਥਰੂਮ ਹਨ। ਪੰਜਾਬ ਦੇ 17 ਹਜ਼ਾਰ ਤੋਂ ਵੱਧ ਸਕੂਲਾਂ 'ਚ ਇੰਟਰਨੈੱਟ ਦੀ ਸਹੂਲਤ ਦਿੱਤੀ ਗਈ ਹੈ। 5000 ਸਕੂਲਾਂ 'ਚ ਸੋਲਰ ਪੈਨਲ ਲਾਏ ਗਏ ਹਨ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮਿਆਂ 'ਚ ਪੰਜਾਬ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲੀ ਰਾਜਨੀਤੀ ਦੇ ਸਮੀਕਰਨ ਬਦਲੇ, ਇਸ ਸੀਨੀਅਰ ਆਗੂ ਨੇ ਕਰ 'ਤਾ ਵੱਡਾ ਐਲਾਨ
NEXT STORY