ਸ੍ਰੀ ਅਨੰਦਪੁਰ ਸਾਹਿਬ (ਸੰਧੂ) : ਪੰਜਾਬ ਦੇ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਪਤਨੀ ਡਾ.ਜੋਤੀ ਯਾਦਵ ਆਈ. ਪੀ. ਐੱਸ ਸੁਪਰਡੈਂਟ ਆਫ ਪੁਲਸ ਮਾਨਸਾ ਨਾਲ ਵਿਆਹ ਦੇ ਬੰਧਨ 'ਚ ਬੱਝਣ ਉਪਰੰਤ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਗੁਰੂ ਘਰ ਦਾ ਆਸ਼ੀਰਵਾਦ ਲਿਆ।
ਇਹ ਵੀ ਪੜ੍ਹੋ- ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ ਮੁੱਖ ਮੰਤਰੀ ਕੋਲ ਪੁੱਜੇ, ਵੱਡੀ ਕਾਰਵਾਈ ਦੀ ਤਿਆਰੀ

ਮੰਤਰੀ ਹਰਜੋਤ ਸਿੰਘ ਬੈਂਸ ਤੇ ਉਨ੍ਹਾਂ ਦੀ ਪਤਨੀ ਨੇ ਕਾਫ਼ੀ ਸਮਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਹ ਆਮ ਸੰਗਤ ਵਾਂਗ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਬੀਤੀ 25 ਮਾਰਚ ਨੂੰ ਆਈ. ਪੀ. ਐੱਸ. ਜੋਤੀ ਯਾਦਵ ਦੇ ਨਾਲ ਵਿਆਹ ਦੇ ਬੰਧਨ 'ਚ ਬੱਝੇ ਸਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਖੇ ਉਨ੍ਹਾਂ ਦੇ ਆਨੰਦ ਕਾਰਜ ਦੀਆਂ ਰਸਮਾਂ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ 'ਚ ਵਾਪਰਿਆ ਭਿਆਨਕ ਹਾਦਸਾ, 2 ਜਣਿਆਂ ਦੀ ਮੌਤ, ਕਾਰ ਕੱਟ ਕੇ ਕੱਢੀਆਂ ਲਾਸ਼ਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕੀਟਨਾਸ਼ਕ ਘਪਲਾ : ਅਦਾਲਤ ਨੇ ਸਾਬਕਾ ਖੇਤੀਬਾੜੀ ਨਿਰਦੇਸ਼ਕ ਮੰਗਲ ਸਿੰਘ ਸੰਧੂ ਨੂੰ ਕੀਤਾ ਬਰੀ
NEXT STORY