Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    2:11:57 PM

  • sukhbir singh badal punjab bachao rally

    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ...

  • chandigarh  s sukhna lake closed  walking banned too

    ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ...

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਚੰਡੀਗੜ੍ਹ 'ਚ ਨਵੀਂ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਗਣਤੰਤਰ ਦਿਵਸ ਮੌਕੇ ਮੰਤਰੀ ਹਰਜੋਤ ਬੈਂਸ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਗਣਤੰਤਰ ਦਿਵਸ ਮੌਕੇ ਮੰਤਰੀ ਹਰਜੋਤ ਬੈਂਸ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤਾ ਵੱਡਾ ਐਲਾਨ

  • Edited By Shivani Attri,
  • Updated: 26 Jan, 2025 07:05 PM
Hoshiarpur
minister harjot bains big announcement for the residents of hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਵੱਡਾ ਐਲਾਨ ਕਰਦੇ ਹੋਏ 9 ਸਕੂਲ ਆਫ਼ ਹੈਪੀਨੈਸ ਬਣਾਉਣ ਦੀ ਵੀ ਗੱਲ ਕਹੀ।  ਗਣਤੰਤਰ ਦਿਵਸ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦ ਵਿਅਕਤੀਆਂ ਨੂੰ ਮੋਟਰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ NH 'ਤੇ ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ

ਦੇਸ਼ ਵਾਸੀਆਂ ਨੂੰ ਵਧਾਈ ਸੰਦੇਸ਼ ਦਿੰਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਨਾਲ ਭਾਰਤ ਨੂੰ ਦੁਨੀਆ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਆਜ਼ਾਦੀ ਲਈ ਲੜੇ ਘੋਲ ਵਿਚ ਪੰਜਾਬੀਆਂ ਦੀ ਮੋਹਰੀ ਭੂਮਿਕਾ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖ਼ੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਉਪਰੰਤ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ। ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂ 'ਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਪੰਜਾਬ ਸਰਕਾਰ ਦੇ ਲੋਕਪੱਖੀ ਉਪਰਾਲਿਆਂ ਦੀ ਗੱਲ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।  ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦੇ ਨਾਲ-ਨਾਲ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ

34 ਮਹੀਨਿਆਂ 'ਚ ਪੰਜਾਬ ਵਿਚ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ
ਪੰਜਾਬ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 34 ਮਹੀਨਿਆਂ ਦੌਰਾਨ ਤਕਰੀਬਨ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੂਬੇ ਭਰ ਵਿੱਚ 4862 ਪਲੇਸਮੈਂਟ ਲਗਾ ਕੇ 2 ਲੱਖ 72 ਹਜਾਰ 590 ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ ਗਈ। ਪੰਜਾਬ ਪੁਲਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 10,000 ਤੋਂ ਵੱਧ ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਵਿਚ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਸਿੱਖਿਆ ਕ੍ਰਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸ਼ੁਰੂ ਹੋਏ ਹਨ, ਜਿਨ੍ਹਾਂ ਵਿਚੋਂ ਪੰਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ੍ਹ 10,376 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਤੱਕ 198 ਸਕੂਲ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ, 150 ਹੈੱਡ-ਮਾਸਟਰਾਂ ਨੂੰ ਆਈ. ਆਈ. ਐੱਮ, ਅਹਿਮਦਾਬਾਦ ਅਤੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਤੋਂ ਸਿਖਲਾਈ ਦੁਆਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਵਿੱਚ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਸਿਖਲਾਈ ਲਈ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਭੇਜਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ : BSF ਨੇ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਬਾਰਡਰ 'ਤੇ ਲਹਿਰਾਇਆ ਤਿਰੰਗਾ, ਵੰਡੀ ਮਠਿਆਈ

ਸਕੂਲ ਆਫ਼ ਹੈਪੀਨੈਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਾਜੈਕਟ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 9 ਸਕੂਲ ਉਸਾਰੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 81,749 ਵਿਦਿਆਰਥੀਆਂ ਲਈ 600 ਰੁਪਏ ਦੇ ਹਿਸਾਬ ਨਾਲ ਵਰਦੀ ਵਾਸਤੇ 4.90 ਕਰੋੜ ਰੁਪਏ ਦਿੱਤੇ ਗਏ ਹਨ। ਸਾਲ 2023-24 ਅਤੇ 2024-25 ਦੌਰਾਨ ਜਿਲ੍ਹੇ ਦੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਵਾਸਤੇ 12 ਕਰੋੜ 52 ਲੱਖ ਤੇ 75 ਹਜਾਰ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਹੁਸ਼ਿਆਰਪੁਰ ਵਿੱਚ 130 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਤਹਿਤ 2024-25 ਵਿੱਚ 3834 ਵਿਦਿਆਰਥੀਆਂ ਨੂੰ 2000 ਰੁਪਏ ਦੇ ਹਿਸਾਬ ਨਾਲ 76.68 ਲੱਖ ਰੁਪਏ ਦੀ ਸੀਡ ਮਨੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਿਆਂ ਵਿਚ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਬਹੁਤ ਜਲਦ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆ 2364 ਅਤੇ 5994 ਤਹਿਤ ਸਟੇਸ਼ਨਾਂ ਦੀ ਚੋਣ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਨਾਲ 6 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਨਾਲ ਇਸ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਧਿਆਪਕ-ਵਿਦਿਆਰਥੀ ਦਰ ਦੇ ਖੇਤਰ ਵਿਚ ਪੰਜਾਬ ਸਭ ਤੋਂ ਮੋਹਰੀ ਸੂਬੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਲਈ ਐਲਾਨੀਆਂ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਉਣ ਵਾਲੇ ਸਮੇਂ ਵਿਚ ਕਈ ਨਵੇਂ ਬਣੇ ਸਕੂਲਾਂ ਦਾ ਉਦਘਾਟਨ ਹੋਵੇਗਾ। ਕੇਂਦਰ ਸਰਕਾਰ ਦੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇਸ਼ ਭਰ ਵਿਚ ਬੈਸਟ ਗਰੀਨ ਡਿਸਟ੍ਰਿਕਟ ਐਵਾਰਡ ਲਈ ਚੁੱਣੇ ਜਾਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਕੂਲਾਂ ਅੰਦਰ ਪੜ੍ਹਾਈ ਅਤੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਉਦਯੋਗਿਕ ਖੇਤਰ ਵਿੱਚ ਆਈ. ਟੀ. ਆਈ. ਸਿੱਖਿਆਰਥੀਆਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਸਾਲ 2025 ਤੱਕ ਆਈ. ਟੀ. ਆਈਜ਼. ਵਿੱਚ ਕੁੱਲ ਸੀਟਾਂ ਦੀ ਗਿਣਤੀ ਨੂੰ ਵਧਾ ਕੇ 52 ਹਜ਼ਾਰ ਕਰਨ ਦੇ ਨਾਲ-ਨਾਲ ਸਰਕਾਰੀ ਆਈ.ਟੀ.ਆਈਜ਼. ਵਿੱਚ 25 ਫ਼ੀਸਦੀ ਸੀਟਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ ਬੈਠੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 1076 ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਨੇ ਦੇਸ਼ ਭਰ ਵਿੱਚ ਨਿਵੇਕਲੀ ਪਹਿਲਕਦਮੀ ਦਾ ਆਗਾਜ਼ ਕੀਤਾ ਹੈ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ ਅਤੇ ਮਾਲ ਵਿਭਾਗ ਦੇ ਸਬੰਧਤ ਅਧਿਕਾਰੀ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜੀਆਂ ਦੀ ਆਨਲਾਈਨ ਤਸਦੀਕ ਕਰਨਗੇ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।

ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

ਖੇਤੀਬਾੜੀ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ। ਪੰਜਾਬ ਦਾ ਮੰਡੀਕਰਨ ਢਾਂਚਾ ਦੇਸ਼ ਵਿੱਚ ਸਭ ਤੋਂ ਮਜ਼ਬੂਤ ਹੈ ਅਤੇ ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਅੰਨ ਭੰਡਾਰ ਵਿੱਚ ਝੋਨੇ ਦਾ ਕਰੀਬ 25 ਫ਼ੀਸਦੀ ਅਤੇ ਕਣਕ ਦਾ ਲਗਭਗ 46.8 ਫ਼ੀਸਦੀ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਾਲ 2023 ਦੌਰਾਨ 5.96 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਸੀ, ਜੋ ਸਾਲ 2024 ਵਿੱਚ ਵਧ ਕੇ 6.81 ਲੱਖ ਹੈਕਟੇਅਰ ਹੋ ਗਿਆ, ਜੋ ਪਹਿਲਾਂ ਨਾਲੋਂ ਲਗਭਗ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਕਿਸਾਨ ਜਾਗਰੂਕਤਾ ਸਦਕਾ ਸਾਲ 2023 ਦੇ ਮੁਕਾਬਲੇ ਸਾਲ 2024 ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿਚ 70 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਾਲ 2024 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 75 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ 'ਤੇ ਵੀ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਹੈ ਅਤੇ ਬਾਗ਼ਬਾਨੀ ਅਧੀਨ ਰਕਬਾ 4,39,210 ਤੋਂ ਵਧ ਕੇ 4,81,743 ਹੈਕਟੇਅਰ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ

ਸੜਕ ਸੁਰੱਖਿਆ ਫੋਰਸ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ਲੋਕਾਂ ਨੂੰ ਸਮਰਪਿਤ ਕੀਤੀ ਹੈ, ਜਿਸ ਨੂੰ 144 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਸੜਕ ਸੁਰੱਖਿਆ ਫੋਰਸ ਨੇ 6 ਮਿੰਟ ਅਤੇ 45 ਸਕਿੰਟਾਂ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 19 ਹਜ਼ਾਰ ਸੜਕ ਹਾਦਸਿਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਐੱਨ. ਆਰ. ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਪ੍ਰਵਾਸੀ ਪੰਜਾਬੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਅਤੇ ਏ. ਡੀ. ਜੀ. ਪੀ. ਐੱਨ. ਆਰ. ਆਈ. ਵਿੰਗ ਨੂੰ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ। ਐੱਨ. ਆਰ. ਆਈਜ਼ ਆਪਣੀਆਂ ਸਮੱਸਿਆਵਾਂ ਵਟਸਐਪ ਨੰਬਰ 90560-09884 ਉਤੇ ਭੇਜ ਸਕਦੇ ਹਨ, ਜਿਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਸਕੂਲੀ ਬੱਚਿਆਂ ਵਲੋਂ ਦੇਸ਼ ਭਰਤੀ ਨਾਲ ਸਬੰਧਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਪੰਜਾਬ ਦਾ ਲੋਕਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਸਮਾਗਮ ਵਿਚ ਭਾਗ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਵਿਚ 27 ਜਨਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ। ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਈ.ਜੀ. ਇੰਟੈਲੀਜੈਂਸ ਬਾਬੂ ਲਾਲ ਮੀਨਾ, ਐਸ.ਐਸ.ਪੀ. ਸੁਰੇਂਦਰ ਲਾਂਬਾ, ਜ਼ਿਲ੍ਹਾ ਪਲਾਨਿੰਗ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਤੋਂ ਇਲਾਵਾ ਵੱਖ-ਵੱਖ ਸਖ਼ਸ਼ੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਜਲੰਧਰ 'ਚ ਤਿਰੰਗਾ, ਆਖੀਆਂ ਅਹਿਮ ਗੱਲਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Minister Harjot Bains
  • big announcement
  • Hoshiarpur
  • School of Happiness
  • ਗਣਤੰਤਰ ਦਿਵਸ
  • ਵੱਡਾ ਐਲਾਨ 
  • ਹੁਸ਼ਿਆਰਪੁਰ
  • ਸਕੂਲ ਆਫ਼ ਹੈਪੀਨੈਸ

ਕਿਸਾਨਾਂ ਨੇ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਕਾਲੇ ਝੰਡੇ ਲਗਾ ਕੇ ਕੱਢਿਆ ਟਰੈਕਟਰ ਮਾਰਚ

NEXT STORY

Stories You May Like

  • protest against the dhovar barrier connecting ghanoli with himachal
    ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ
  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • those getting png connection special facilities provided with strict rules
    PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ
  • india foreign nationals visa government dubai
    ਜੰਗ ਕਾਰਨ ਭਾਰਤ 'ਚ ਫ਼ਸੇ ਵਿਦੇਸ਼ੀਆਂ ਦੇ ਵੀਜ਼ੇ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ
  • audi india company announces increase in car prices
    ਆਡੀ ਇੰਡੀਆ ਦੇ ਗਾਹਕਾਂ ਲਈ ਝਟਕਾ, ਕੰਪਨੀ ਨੇ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਐਲਾਨ
  • good news on occasion of eid
    ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ
  • pm narendra modi navratri
    PM ਨਰਿੰਦਰ ਮੋਦੀ ਨੇ ਚੇਤ ਦੇ ਨਰਾਤਿਆਂ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • 26 and 27 march additional holiday
    26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ ਫੈਸਲਾ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

inflation  australia  reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • proposed ai tower in mohali is a big threat to punjab
      ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ'...
    • sukhpal singh khaira statement on arvind kejriwal sheesh mahal cag report
      'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
    • rana balachauria  s murder case
      ਰਾਣਾ ਬਲਾਚੌਰੀਆ ਦੇ ਕਤਲ ਸਮੇਂ ਗਾਇਬ ਹੋਇਆ ਪਿਸਤੌਲ ਬਠਿੰਡਾ ਪੁਲਸ ਨੇ ਕੀਤਾ ਬਰਾਮਦ
    • darapur railway phatak did not open even on march 25
      10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ...
    • gas cylinder delivery will be available within 3 4 days
      3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +