ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਅਤੇ ਪੰਜਾਬ ਦੇ ਮੈਦਾਨੀ/ਨੀਮ ਪਹਾੜੀ ਇਲਾਕਿਆਂ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਜੰਗੀ ਪੱਧਰ ’ਤੇ ਬਚਾਅ ਕਾਰਜ ਚਲਾ ਰਹੀ ਹੈ। ਕੈਬਨਿਟ ਮੰਤਰੀ ਨੇ ਮੰਗਲਵਾਰ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ ਚੰਦਪੁਰ, ਗੱਜਪੁਰ, ਬੁਰਜ, ਹਰੀਵਾਲ, ਲੋਦੀਪੁਰ, ਢੇਰ, ਖਮੇੜਾ, ਮਹੈਣ ਆਦਿ ਦਾ ਦੌਰਾ ਕਰਨ ਮੌਕੇ ਵੱਖ-ਵੱਖ ਪਿੰਡਾਂ ’ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੇ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸ. ਡੀ. ਐੱਮ. ਮਨੀਸ਼ਾ ਰਾਣਾ, ਡੀ. ਐੱਸ. ਪੀ. ਅਜੇ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਆਪਣੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਆਫ਼ਤ ਵਰਗੀ ਸਥਿਤੀ ’ਚ ਲੋਕਾਂ ਦੀ ਮਦਦ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਸੇਵਾ ਕਰਨ ਅਤੇ ਇਨਸਾਨੀਅਤ ਦੀ ਮਿਸਾਲ ਪੈਦਾ ਕਰਨ। ਬੈਂਸ ਨੇ ਕਿਹਾ ਕਿ ਹੜ੍ਹ ਵਰਗੇ ਹਾਲਾਤ ਪੈਦਾ ਹੋਣ ਨਾਲ ਕਾਫ਼ੀ ਸੜਕਾਂ ਟੁੱਟ ਗਈਆਂ ਹਨ, ਜਿਨ੍ਹਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਤਾਂ ਜੋ ਸੁਚਾਰੂ ਆਵਾਜਾਈ ਬਹਾਲ ਹੋ ਸਕੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੂਰ ਦੂਰਾਡੇ ਪਿੰਡਾਂ ਅਤੇ ਢਾਣੀਆਂ ’ਚ ਰਹਿ ਰਹੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪਹੁੰਚਾਈਆਂ ਜਾਣ, ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਿਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ
ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਪੂਰੀ ਤਰ੍ਹਾਂ ਚੌਕਸ ਹਾਂ, ਲੋਕਾਂ ਨੂੰ ਕੋਈ ਮੁਸ਼ਕਿਲ ਨਹੀ ਹੋਵੇਗੀ। ਇਸ ਮੌਕੇ ਡਾ. ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ, ਦੀਪਕ ਸੋਨੀ ਮੀਡੀਆ ਕੋਅਰਡੀਨੇਟਰ, ਸਰਬਜੀਤ ਭਟੋਲੀ, ਜਸਪ੍ਰੀਤ ਸਿੰਘ ਜੇ. ਪੀ, ਅਮਰੀਕ ਸਿੰਘ ਢੇਰ, ਊਸ਼ਾ ਰਾਣੀ, ਗੁਰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਭਾਰੀ ਮੀਂਹ ਕਾਰਨ ਜਲੰਧਰ 'ਚ ਮੰਡਰਾਉਣ ਲੱਗਾ ਖ਼ਤਰਾ, ਇਨ੍ਹਾਂ ਕਾਲੋਨੀਆਂ ਲਈ 'ਅਲਰਟ' ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਫਿਲੌਰ: 150 ਤੇ 100 ਫੁੱਟ ਟੁੱਟੇ ਬੰਨ੍ਹ ਨੂੰ ਬੰਨ੍ਹਣ ਲਈ ਪ੍ਰਸ਼ਾਸਨ ਨੇ 1 ਹਜ਼ਾਰ ਮਨਰੇਗਾ ਵਰਕਰ ਕੰਮ ’ਤੇ ਲਗਾਏ
NEXT STORY