ਖੇਮਕਰਨ (ਸੋਨੀਆ) : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅੱਜ ਜ਼ਿਲ੍ਹਾ ਤਰਨਤਾਰਨ ਤੋਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖ਼ਲੇ ਵਾਸਤੇ ਦੋ ਦਿਨਾਂ ਵਿਸ਼ੇਸ਼ ਮੁਹਿੰਮ 'ਨੰਨ੍ਹੇ ਕਦਮ' ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਹਲਕਾ ਖੇਮਕਰਨ ਅਤੇ ਪੱਟੀ ਦੇ ਸਰਕਾਰੀ ਸਕੂਲਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਸ, ਸਰਕਾਰੀ ਐਲੀਮੈਂਟਰੀ ਸਕੂਲ ਖੇਮਕਰਨ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਕੈਂਰੋ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਲੜਕੀਆਂ ਦਾ ਦੌਰਾ ਕੀਤਾ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਹਲਕਾ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵੀ ਉਨ੍ਹਾਂ ਨਾਲ ਸਨ।
ਇਹ ਵੀ ਪੜ੍ਹੋ- ਮਿਲਟਰੀ ਸਟੇਸ਼ਨ ਗੋਲ਼ੀਬਾਰੀ ਮਾਮਲੇ 'ਚ ਬਠਿੰਡਾ ਦੇ SP(D) ਦਾ ਵੱਡਾ ਖ਼ੁਲਾਸਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ 'ਨੰਨ੍ਹੇ ਕਦਮ' ਮੁਹਿੰਮ ਤਹਿਤ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਨਵੇਂ ਦਾਖ਼ਲ ਹੋਏ ਨੰਨ੍ਹੇ ਫ਼ਰਿਸ਼ਤਿਆਂ ਨੂੰ ਸਕੂਲ ਦਾ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਤਵੰਤੇ ਸੱਜਣ 'ਜੀ ਆਇਆਂ ਨੂੰ' ਕਹਿਣਗੇ। ਇਸ ਮੌਕੇ ਮੰਤਰੀ ਬੈਂਸ ਵੱਲੋਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਸਮੁੱਚੇ ਸਿੱਖਿਆ ਪ੍ਰਬੰਧ ਨੂੰ ਸ਼ਾਨਦਾਰ ਬਣਾਉਣ ਅਤੇ ਗੁਣਾਤਮਕ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਵਚਨਬੱਧ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਬਿਹਤਰ ਸਕੂਲ ਹੋਣਗੇ।
ਇਹ ਵੀ ਪੜ੍ਹੋ- ਬਠਿੰਡਾ ਮਿਲਟਰੀ ਸਟੇਸ਼ਨ ਗੋਲ਼ੀਬਾਰੀ ਮਾਮਲੇ 'ਤੇ ਭਾਰਤੀ ਫ਼ੌਜ ਦਾ ਬਿਆਨ ਆਇਆ ਸਾਹਮਣੇ
ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਕੈਂਰੋ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਸਕੂਲਾਂ ਵਿੱਚ ਲਗਭਗ 3000 ਨਵੇਂ ਕਮਰਿਆਂ ਦੀ ਉਸਾਰੀ ਚੱਲ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤਕਾਰੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਤਰਨਤਾਰਨ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਬਹੁਤ ਪਛੜਿਆ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹਰ ਹਾਲਤ ਵਿੱਚ ਅੱਗੇ ਲਿਆਂਦਾ ਜਾਵੇਗਾ। ਸਰਹੱਦੀ ਇਲਾਕਾ ਹੋਣ ਕਰਕੇ ਤਰਨਤਾਰਨ ਦੇ ਸਕੂਲਾਂ ਵਿੱਚ ਅਧਿਆਪਕਾ ਦੀ ਬਹੁਤ ਘਾਟ ਸੀ ਅਤੇ 31 ਜੁਲਾਈ ਤੱਕ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਵਿੱਚ 100 ਫ਼ੀਸਦੀ ਅਧਿਆਪਕ ਮੁਹੱਈਆ ਕਰਵਾ ਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੀਤਾ ਜਾਵੇਗਾ : ਡੀ. ਸੀ.
NEXT STORY