ਸ੍ਰੀ ਅਨੰਦਪੁਰ ਸਾਹਿਬ/ਜਲੰਧਰ (ਵੈੱਬ ਡੈਸਕ)-9ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ ਮੰਤਰੀ ਹਰਜੋਤ ਬੈਂਸ ਵੱਲੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਲ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਨੂੰ ਇਕ ਚਿੱਠੀ ਲਿਖੀ ਗਈ ਹੈ। ਜਿਸ ਵਿਚ ਹਰਜੋਤ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ ਅਤੇ ਹੋਰ ਵਿਸ਼ੇਸ਼ ਟ੍ਰੇਨਾਂ ਚਲਾਉਣ ਸਬੰਧੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ: Punjab: ਕਰਵਾ ਚੌਥ ਵਾਲੇ ਦਿਨ ਹੀ ਪਿਆ ਖਿਲਾਰਾ! ਪਹਿਲੀ ਘਰਵਾਲੀ ਨੇ ਗੁੱਤੋਂ ਫੜ੍ਹ ਦੂਜੀ ਕੱਢ ਲਈ ਘਰੋਂ ਬਾਹਰ

ਐਕਸ (ਟਵਿੱਟਰ) 'ਤੇ ਜਾਣਕਾਰੀ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਇਸ ਮਹਾਨ ਪਵਿੱਤਰ ਦਿਹਾੜੇ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਕਰੋੜਾਂ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਅੰਮ੍ਰਿਤਸਰ ਸਾਹਿਬ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਸੰਬੰਧਤ ਮੰਤਰੀ ਸਾਹਿਬਾਨ ਜੀ ਨੂੰ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਜੀ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਇਸ ਮਹੱਤਵਪੂਰਨ ਬੇਨਤੀ ਨੂੰ ਜ਼ਰੂਰ ਸਵੀਕਾਰ ਕਰਨਗੇ।
ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਕਾਰਨ ਪੁਲਸ ਪੂਰੀ ਤਰ੍ਹਾਂ ਚੌਕਸ : ਡੀ. ਐੱਸ. ਪੀ. ਖਹਿਰਾ
NEXT STORY