ਨੈਸ਼ਨਲ ਡੈਸਕ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਪੇਸ਼ੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਤੇ ਧਾਰਮਿਕ ਸਜ਼ਾ ਲਗਾਈ ਗਈ। ਇਸ ਸਜ਼ਾ ਮੁਤਾਬਕ ਹਰਜੋਤ ਸਿੰਘ ਬੈਂਸ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਜੋੜਿਆ ਦੀ ਸੇਵੀ ਵੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਮੁਤਾਬਕ ਹਰਜੋਤ ਸਿੰਘ ਬੈਂਸ ਨੂੰ ਨੌਂਵੀ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਪੈਦਲ ਜਾਣ ਦਾ ਹੁਕਮ ਸੁਣਾਇਆ ਗਿਆ ਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਠੀਕ ਕਰਵਾਉਣ ਦਾ ਵੀ ਹੁਕਮ ਸੁਣਾਇਆ ਗਿਆ। ਇਸ ਤੋਂ ਬਾਅਦ ਗੁਰਦੁਆਰਾ ਕੋਠਾ ਸਾਹਿਬ ਮਗਰੋਂ ਹੁਣ ਉਹ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਏ ਹਨ। ਇਸ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਹਿਲ ਜਾਣਾ ਸੀ ਪੰਜਾਬ: ਰਿੰਦਾ ਤੇ ਲੰਡਾ ਗਿਰੋਹ ਦੀ ਅੱਤਵਾਦੀ ਸਾਜ਼ਿਸ਼ AGTF ਵੱਲੋਂ ਨਾਕਾਮ
NEXT STORY