ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨਾਂ ਨਾਲ ਸ਼ਾਮ 4 ਵਜੇ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਮੰਤਰੀ ਹਰਪਾਲ ਚੀਮਾ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਮੀਟਿੰਗ ਦਾ ਕਿਨਾਰਾ ਕਰਨ 'ਤੇ ਵੱਡਾ ਬਿਆਨ ਦਿੱਤਾ ਹੈ। ਉਗਰਾਹਾਂ ਵੱਲੋਂ ਦਿੱਤੇ ਗਏ ਬਿਆਨ 'ਤੇ ਹਰਪਾਲ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਕਿਸੇ ਨਾਲ ਕੋਈ ਵਿਸ਼ਵਾਸਘਾਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਪੰਜਾਬ ਸਟੇਟ ਨਾਲ ਹਨ, ਅਸੀਂ ਤਾਂ ਕਹਿੰਦੇ ਹਾਂ ਕਿ ਜਿਹੜੀਆਂ ਉਨ੍ਹਾਂ ਦੀਆਂ ਸੂਬਾ ਪੱਧਰ 'ਤੇ ਹਨ, ਉਹ ਕਰ ਪੰਜਾਬ ਸਰਕਾਰ ਨਾਲ ਬੈਠਕ ਕਰਕੇ ਹੱਲ ਕਰ ਲੈਣ ਅਤੇ ਜਿਹੜੀਆਂ ਕੇਂਦਰ ਸਰਕਾਰ ਨਾਲ ਮੰਗਾਂ ਹਨ, ਜਦੋਂ ਕੇਂਦਰ ਸਰਕਾਰ ਦੀਆਂ ਟੀਮਾਂ ਆਉਂਦੀਆਂ ਹਨ, ਤਾਂ ਉਨ੍ਹਾਂ ਨਾਲ ਬੈਠ ਕੇ ਕਰ ਲੈਣ। ਅਸੀਂ ਵੀ ਉਨ੍ਹਾਂ ਨਾਲ ਬੈਠ ਕੇ ਸਮੱਸਿਆ ਨੂੰ ਹੱਲ ਕਰ ਲਵਾਂਗੇ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ
ਦੱਸਣਯੋਗ ਹੈ ਕਿ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਅੱਜ ਪੰਜਾਬ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਕਿਨਾਰਾ ਕੀਤਾ ਗਿਆ ਹੈ। ਗ੍ਰਿਫ਼ਤਾਰੀ ਹੋਣ ਦਾ ਖ਼ਦਸ਼ਾ ਜ਼ਾਹਰ ਕਰਦੇ ਹੋਏ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸਬੂਤ ਦਿੱਤੇ ਜਾਣ ਕਿ ਸਾਡੀ ਗ੍ਰਿਫ਼ਤਾਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਜੱਥੇਬੰਦੀ ਮੀਟਿੰਗ ਦਾ ਹਿੱਸਾ ਨਹੀਂ ਬਣੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਸ ਅਫ਼ਸਰ 'ਤੇ ਡਿੱਗੀ ਗਾਜ
ਉਥੇ ਹੀ ਵਿਧਾਨ ਸਭਾ ਦੇ ਬਜਟ ਸੈਸ਼ਨ 'ਤੇ ਬੋਲਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਮਾਣਯੋਗ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਬਜਟ ਸੈਸ਼ਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਵਿਚ ਗੁਲਾਬ ਚੰਦ ਕਟਾਰੀਆ ਨੇ ਬੇਹੱਦ ਵਧੀਆ ਢੰਗ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਸਿਹਤ ਸੇਵਾਵਾਂ, ਸਿੱਖਿਆ ਖੇਤਰ, ਕਿਸਾਨੀ ਖੇਤਰ ਵਿਚ ਤਰੱਕੀ ਕੀਤੀ ਹੈ, ਉਸ ਦਾ ਸਾਰਾ ਲੇਖਾ-ਜੋਖਾ ਪੰਜਾਬ ਗਵਰਨਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ! ਲਗਾ 'ਤੇ ਦਿੱਤੇ ਗਏ ਨਾਕੇ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ
NEXT STORY