ਜਲੰਧਰ (ਧਵਨ)–ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਆਸੀ ਵਿਰੋਧੀਆਂ ’ਤੇ ਹਮਲਾ ਕਰਦੇ ਹੋਏ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਦੀ ਵਧਦੀ ਹੋਈ ਪ੍ਰਸਿੱਧੀ ਤੋਂ ਘਬਰਾ ਚੁੱਕੇ ਹਨ ਅਤੇ ਇਸ ਲਈ ਪੰਜਾਬ ’ਚ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੋਈ ਨਾ ਕੋਈ ਸਾਜ਼ਿਸ਼ ਰਚਦੇ ਰਹਿੰਦੇ ਹਨ। ਚੀਮਾ ਨੇ ਮਾਲਵਾ ਖੇਤਰ ’ਚ ਲੋਕਾਂ ਨਾਲ ਜਨਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
‘ਆਪ’ ਦੀ ਲੀਡਰਸ਼ਿਪ ਨੇ ਸੂਬੇ ਦੇ ਸਾਰੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਪਾਰਟੀ ਦੀ ਚੋਣ ਮੁਹਿੰਮ ਹੁਣ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਹੋਇਆ ਸੀ ਅਤੇ ਉਸ ਨੂੰ ਦੇਖਦੇ ਹੋਏ ਪੰਜਾਬ ’ਚ ‘ਆਪ’ ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵਿਆਪਕ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ‘ਆਪ’ ਵਿਧਾਇਕ ਕੁਲਵੰਤ ਸਿੰਘ ਕੋਲੋਂ ਈ. ਡੀ. ਨੇ 8 ਘੰਟੇ ਕੀਤੀ ਪੁੱਛਗਿੱਛ
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਬਾਅਦ ਜਿੰਨੀ ਤੇਜ਼ੀ ਨਾਲ ਕੰਮ ਕੀਤਾ ਹੈ, ਓਨੀ ਕੋਈ ਵੀ ਪਿਛਲੀ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਨਤਾ ਤੋਂ ਪੁੱਛ ਕੇ ਆਪਣੀਆਂ ਨੀਤੀਆਂ ਬਣਾਉਂਦੀ ਹੈ ਅਤੇ ਉਸੇ ਦੇ ਅਨੁਸਾਰ ਕੰਮ ਕਰਦੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਪੈਗੰਬਰਾਂ ਅਤੇ ਰਿਸ਼ੀਆਂ-ਮੁਨੀਆਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਦਿੱਤੀ ਗਈ ਮੁਫਤ ਬਿਜਲੀ ਨਾਲ ਉਨ੍ਹਾਂ ਦੇ ਜੀਵਨ ’ਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਬਿਜਲੀ ਬਿੱਲਾਂ ਦੀ ਬਚਤ ਤੋਂ ਬਚਨ ਵਾਲਾ ਪੈਸਾ ਲੋਕ ਆਪਣੇ ਪਰਿਵਾਰਾਂ ’ਤੇ ਖਰਚ ਕਰ ਰਹੇ ਹਨ। ਪੰਜਾਬ ਦੀ ਆਰਥਿਕ ਹਾਲਤ ਦਾ ਜ਼ਿਕਰ ਕਰਦੇ ਹੋਏ ਚੀਮਾ ਨੇ ਕਿਹਾ ਕਿ ਜੀ. ਐੱਸ. ਟੀ. ਤੋਂ ਹਾਸਲ ਹੋਣ ਵਾਲੇ ਮਾਲੀਏ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅੱਗੇ ਵੀ ਸਰਕਾਰ ਦਾ ਮਾਲੀਆ ਵਧਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਅਸੀਂ ਅਗਲੇ 4-5 ਸਾਲਾਂ ’ਚ ਪੰਜਾਬ ਨੂੰ ਆਰਥਿਕ ਤੌਰ ’ਤੇ ਪੂਰੀ ਤਰ੍ਹਾਂ ਨਾਲ ਮਜ਼ਬੂਤ ਬਣਾ ਦੇਵਾਂਗੇ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ’ਚ ਪਿਛਲੇ 20-25 ਸਾਲਾਂ ’ਚ ਅਨੁਕੂਲ ਨੀਤੀਆਂ ਨਹੀਂ ਬਣੀਆਂ, ਜਿਸ ਕਾਰਨ ਪੰਜਾਬ ’ਤੇ ਕਰਜ਼ਾ ਲਗਾਤਾਰ ਵਧਦਾ ਚਲਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੀ ਲੋੜ ਹੈ ਕਿਉਂਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਮੁਆਫ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਲੋਕ ਸਭਾ ਚੋਣਾਂ ਲਈ ਤਿਆਰ ਹੈ ਅਤੇ ਸੂਬੇ ’ਚ ਉਹ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਦੇ ਡੀ. ਜੀ. ਪੀ. ਦੇ ਸਖ਼ਤ ਹੁਕਮ, ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੀਆਂ ਇਹ ਹਦਾਇਤਾਂ
NEXT STORY