ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਐੱਨ. ਆਰ. ਆਈਜ਼ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਪਰ ਅਜਿਹੇ 'ਚ ਪੰਜਾਬ ਸਟੇਟ ਕਮਿਸ਼ਨ ਫਾਰ ਐੱਨ. ਆਰ. ਆਈਜ਼ ਦੇ ਚੇਅਰਮੈਨ ਦਾ ਅਹੁਦਾ ਇਕ ਸਾਲ ਤੋਂ ਜ਼ਿਆਦਾ ਸਮੇਂ ਲਈ ਖ਼ਾਲੀ ਪਿਆ ਹੋਇਆ ਹੈ। ਕਮਿਸ਼ਨ ਦੇ ਚੇਅਰਮੈਨ ਅਤੇ 3 ਹੋਰ ਮੈਂਬਰਾਂ ਦਾ ਕਾਰਜਕਾਲ 6 ਫਰਵਰੀ, 2023 ਨੂੰ ਖ਼ਤਮ ਹੋ ਗਿਆ ਸੀ। ਚੌਥੇ ਮੈਂਬਰ ਹਰਦੀਪ ਸਿੰਘ ਢਿੱਲੋਂ ਦਾ ਕਾਰਜਕਾਲ 4 ਅਗਸਤ, 2023 ਨੂੰ ਖ਼ਤਮ ਹੋ ਗਿਆ ਸੀ।
ਅਜਿਹੇ 'ਚ ਐੱਨ. ਆਰ. ਆਈਜ਼ ਦੀਆਂ 1000 ਤੋਂ ਵੱਧ ਸ਼ਿਕਾਇਤਾਂ ਕਮਿਸ਼ਨ ਕੋਲ ਪੈਂਡਿੰਗ ਪਈਆਂ ਹੋਈਆਂ ਹਨ। ਜਦੋਂ ਇਸ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਕਮਿਸ਼ਨ ਦੇ ਚੇਅਰਪਰਸਨ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਸਾਲ ਪਠਾਨਕੋਟ ਅਤੇ ਨਵਾਂਸ਼ਹਿਰ 'ਚ ਕ੍ਰਮਵਾਰ 3 ਅਤੇ 9 ਫਰਵਰੀ ਨੂੰ ਐੱਨ. ਆਰ. ਆਈ. ਮਿਲਣੀਆਂ ਕਰਵਾ ਚੁੱਕੀ ਹੈ ਅਤੇ ਹੁਣ ਐੱਨ. ਆਰ. ਆਈ. ਮਿਲਣੀਆਂ 27 ਫਰਵਰੀ ਨੂੰ ਫਿਰੋਜ਼ਪੁਰ ਅਤੇ 29 ਫਰਵਰੀ ਨੂੰ ਸੰਗਰੂਰ ਵਿਖੇ ਹੋਣੀਆਂ ਹਨ।
ਪੰਜਾਬ 'ਚ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ, ਮਰਦਾਂ ਨੂੰ ਹੈ ਜ਼ਿਆਦਾ ਖ਼ਤਰਾ
NEXT STORY