ਅੰਮ੍ਰਿਤਸਰ (ਨੀਰਜ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਮ੍ਰਿੰਤਸਰ ਵਿਖੇ ਜੰਡਿਆਲਾ ਮੰਡੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਹਨਾਂ ਦੱਸਿਆ ਕਿ ਸੂਬੇ ਭਰ ਵਿੱਚ ਹੁਣ ਤੱਕ ਮੰਡੀਆਂ ਵਿੱਚ 89 ਲੱਖ ਮੈਟਰਿਕ ਟਨ ਫਸਲ ਆ ਚੁੱਕੀ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 83 ਲੱਖ ਮੈਟਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ 15 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਲਾਪਰਵਾਹੀ, ਫਾਟਕ ਖੁੱਲ੍ਹਾ ਤੇ ਉਪਰੋਂ ਆ ਗਈ ਟਰੇਨ
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਕੈਬਿਨਟ ਮੰਤਰੀ ਲਾਲ ਚੰਦ ਕਟਾਊ ਚੱਕ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਭਰ ਵਿੱਚ 84 ਫੀਸਦੀ ਲੋਕਾਂ ਨੇ ਆਪਣੀ ਕੇ ਵਾਈ ਈ ਸੀ ਕਰਵਾ ਲਈ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੀ ਕੇ ਵਾਈ ਈ ਸੀ ਕਰਵਾਉਣ। ਉਹਨਾਂ ਕਿਹਾ ਕਿ ਇਸ ਕੰਮ ਲਈ ਡੀਪੂਆਂ ਤੇ ਜਾਣ ਦੀ ਲੋੜ ਨਹੀਂ ਆਪਣੇ ਘਰ ਬੈਠੇ ਹੀ ਮੋਬਾਈਲ ਫੋਨ ਤੇ ਸੀ ਕੇ ਵਾਈ ਈ ਸੀ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਅਸੀਂ ਇਸਦੀ ਮਿਆਦ ਵਿੱਚ ਵੀ ਵਾਧਾ ਕਰ ਰਹੇ ਹਾਂ ਤਾਂ ਜੋ ਜਿਹੜੇ ਲੋੜਵੰਦ ਲੋਕ ਰਹਿ ਚੁੱਕੇ ਹਨ ਉਹ ਵੀ ਆਪਣੀ ਕੇਵਾਈ ਈਸੀ ਕਰਵਾ ਸਕਣ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੈਤੋ ਪੁਲਸ ਨੇ ਲੁੱਟਾਂ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਚਾਰ ਦੋਸ਼ੀ ਹਥਿਆਰਾਂ ਸਮੇਤ ਕਾਬੂ ਕੀਤੇ
NEXT STORY