ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਕੀਤੀ। ਸੈਸ਼ਨ ਦਾ ਆਖਰੀ ਦਿਨ ਵੀ ਹੰਗਾਮੇ ਭਰਪੂਰ ਰਿਹਾ। ਇਸ ਦੌਰਾਨ ਜਿੱਥੇ ਵਿਰੋਧੀ ਧਿਰ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ, ਉਥੇ ਹੀ ਭਾਜਪਾ ਵੱਲੋਂ ਸੈਸ਼ਨ ਦਾ ਬਾਇਕਾਟ ਕੀਤਾ ਗਿਆ। ਆਖਰੀ ਦਿਨ ਦੀ ਕਾਰਵਾਈ ਦੌਰਾਨ ਆਪਣੇ ਸੰਬੋਧਨ ਵਿਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਨੂੰ ਸਹਾਇਤਾ ਦਾ ਵਿਰੋਧ ਨਹੀਂ ਕਰਦੇ ਪਰ ਉਨ੍ਹਾਂ ਨੂੰ ਸੋਮਨਾਥ ਮੰਦਿਰ ਬਾਰੇ ਵੀ ਗੱਲ ਕਰਨੀ ਚਾਹੀਦੀ ਸੀ।ਹੜ੍ਹਾਂ ਦੌਰਾਨ ਸਾਰਿਆਂ ਨੇ ਫੀਲਡ ਵਿੱਚ ਕੰਮ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲੇ ਦੇਣ ਧਿਆਨ! 30 ਤਾਰੀਖ਼ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਮੇਰੇ ਹਲਕੇ ਵਿਚ ਸਹਾਰਨਪੁਰ ਦੇ ਮੁਸਲਿਮ ਮੁੰਡੇਆਏ। ਸਾਨੂੰ ਇਕ ਜ਼ਖ਼ਮ ਰਾਵੀ ਅਤੇ ਉੱਜ ਦਿੰਦੇ ਅਤੇ ਇਕ ਵਿਰੋਧੀ ਧਿਰ ਦੇ ਨੇਤਾ ਸਾਨੂੰ ਦੂਜਾ ਜ਼ਖ਼ਮ ਦਿੰਦੇ ਹਨ। ਵਿਰੋਧੀ ਧਿਰ ਦੇ ਆਗੂਆਂ ਨੇ ਸ਼ੇਰ ਸਿੰਘ ਦਾ ਮਜ਼ਾਕ ਉਡਾਇਆ। ਉਹ ਕਿਸੇ ਵਿਅਕਤੀ ਦੇ ਰੰਗ ਦੇ ਆਧਾਰ 'ਤੇ ਗੱਲ ਕਰਦੇ ਹਨ। ਮੈਂ ਕਹਿਣਾ ਚਾਹੁੰਦਾ ਹਾਂ ਕਿ ਬੋਲਦੇ ਸਮੇਂ ਸ਼ਬਦਾਂ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੇ ਆਗੂ ਸੰਵਿਧਾਨ ਦੀਆਂ ਕਾਪੀਆਂ ਲੈ ਕੇ ਘੁੰਮਦੇ ਹਨ।
ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਬੋਲੇ MLA ਗੁਰਪ੍ਰੀਤ ਸਿੰਘ ਬਣਾਂਵਾਲੀ, ਪੰਜਾਬ ਨੂੰ 'ਕੰਗਲਾ' ਕਹਿਣ 'ਤੇ ਬਾਜਵਾ ਮੰਗਣ ਮੁਆਫ਼ੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਯਾਲੀ, ਕਿਹਾ ਸਰਕਾਰ ਸਮੇਂ ਸਿਰ ਕਰੇ ਲੋਕਾਂ ਦੀ ਮਦਦ
NEXT STORY