ਨਵੀਂ ਦਿੱਲੀ : ਹੁਣ ਸੂਬਾ ਸਰਕਾਰ ਨੇ ਪੰਜਾਬ 'ਚ ਸਕੂਲ ਪੱਧਰ 'ਤੇ ਫੁੱਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ 'ਚ ਡੀ. ਐੱਫ. ਬੀ. (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਸਬੰਧੀ ਜਰਮਨੀ ਗਏ ਹੋਏ ਹਨ, ਜਿੱਥੇ ਉਹ ਕੁਝ ਦਿਨ ਰੁਕ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸੰਬੰਧੀ ਪੋਸਟ ਪਾ ਕੇ ਦਿੱਤੀ ਹੈ।
ਹਰਜੋਤ ਬੈਂਸ ਨੇ ਟਵੀਟ 'ਚ ਲਿਖੀ ਇਹ ਗੱਲ
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪਾਈ ਪੋਸਟ 'ਚ ਲਿਖਿਆ ਸੀ ਕਿ ਮੈਂ ਅਗਲੇ ਤਿੰਨ ਦਿਨ ਜਰਮਨੀ 'ਚ ਰਹਾਂਗਾ। ਸਾਡੇ ਸਕੂਲਾਂ 'ਚ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਲਈ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰਨ ਦੀ ਉਮੀਦ ਹੈ। ਮੈਂ ਪੰਜਾਬ 'ਚ ਹੁਨਰ ਵਿਕਾਸ ਦੇ ਮੌਕਿਆਂ ਦੀ ਖੋਜ ਕਰਨ ਲਈ ਤਕਨੀਕੀ ਯੂਨੀਵਰਸਿਟੀਆਂ ਨੂੰ ਵੀ ਦੇਖਾਂਗਾ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਮਿਲੇ ਕੈਨੇਡਾ ਦੇ PM ਜਸਟਿਨ ਟਰੂਡੋ, ਹੱਥ ਜੋੜ ਕੇ ਬੁਲਾਈ 'ਸਤਿ ਸ੍ਰੀ ਅਕਾਲ' ਤੇ ਪਾਈ ਜੱਫੀ
ਖੇਡਾ ਵੱਲ ਮੁੜਿਆ ਸਰਕਾਰ ਦਾ ਧਿਆਨ
ਦੱਸ ਦਈਏ ਕਿ ਸਰਕਾਰ ਦਾ ਧਿਆਨ ਹੁਣ ਖੇਡਾਂ ਵੱਲ ਹੈ। ਪੰਜਾਬ ਦੀ ਖੇਡ ਨੀਤੀ ਪਿਛਲੇ ਸਾਲ ਦੇ ਅੰਤ 'ਚ ਜਾਰੀ ਕੀਤੀ ਗਈ ਸੀ। ਇਸ 'ਚ ਖਿਡਾਰੀਆਂ ਨੂੰ ਕਈ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਸਰਕਾਰ ਪੰਜਾਬ ਭਰ 'ਚ 250 ਖੇਡ ਨਰਸਰੀਆਂ ਖੋਲ੍ਹਣ ਜਾ ਰਹੀ ਹੈ। ਇਸ ਲਈ ਰੱਖੇ ਗਏ ਕੋਚ ਦੀ ਫਿਜ਼ੀਕਲ ਫਿਟਨੈੱਸ ਲਈ ਟਰਾਇਲ ਚੱਲ ਰਹੇ ਹਨ।
ਇਸ ਮਹੀਨੇ ਦੇ ਅੰਤ ਤੱਕ ਸ਼ੁਰੂ ਹੋ ਸਕਦੀ ਹੈ 'ਖੇਡਾਂ ਦੀ ਨਰਸਰੀ'
ਉਮੀਦ ਹੈ ਕਿ ਖੇਡਾਂ ਦੀ ਨਰਸਰੀ ਵੀ ਇਸ ਮਹੀਨੇ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਨਸ਼ਿਆਂ 'ਚ ਡੁੱਬੇ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਮੋੜਿਆ ਜਾਵੇਗਾ। ਯਾਦ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿੱਤੀ ਜਾਂਦੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬੱਚਿਆਂ ਕਾਰਨ 2 ਧਿਰਾਂ 'ਚ ਖ਼ੂਨੀ ਝੜਪ, ਚੱਲੇ ਗੰਡਾਸੇ, ਲਾਠੀਆਂ ਤੇ ਤੇਜ਼ਧਾਰ ਹਥਿਆਰ
NEXT STORY