ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜ-ਕੁਸ਼ਲਤਾ ਵਿਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਹ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ
ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣ-ਪੱਛਮੀ ਪੰਜਾਬ ਵਿਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ ਤਾਂ ਜੋ ਇਸ ਪੱਟੀ ਦੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ ਕਿਉਂਕਿ ਇਸ ਖਿੱਤੇ ’ਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਇਹ ਪਾਣੀ ਖੇਤੀ ਦੇ ਠੀਕ ਨਹੀਂ ਹੈ ਅਤੇ ਇਸ ਦੇ ਨਾਲ ਹੀ ਇਸ ਬੈਲਟ ਵਿਚ ਸੇਮ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ’ਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖੇਤੀ ਦੇ ਇਸ ਸਹਾਇਕ ਕਿੱਤੇ ਹੇਠ ਰਕਬੇ ਨੂੰ ਹੋਰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ (ਵੀਡੀਓ)
ਅਧਿਕਾਰੀਆਂ ਨੂੰ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਨੇ ਖੇਤੀਬਾੜੀ ਤੇ ਇਸ ਦੇ ਸਹਾਇਕ ਧੰਦਿਆਂ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ 300 ਵੈਟਰਨਰੀ ਅਫ਼ਸਰਾਂ ਅਤੇ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਾਲ ਹੀ ਵਿਚ ਵਿਭਾਗ ਵੱਲੋਂ 317 ਵੈਟਰਨਰੀ ਅਫ਼ਸਰ ਅਤੇ 148 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਚੀਫ਼ IPS ਵਰਿੰਦਰ ਕੁਮਾਰ ਨੂੰ ਮਿਲਿਆ ਐਡੀਸ਼ਨਲ ਚਾਰਜ, ਸੰਭਾਲਣਗੇ ਇਹ ਜ਼ਿੰਮੇਵਾਰੀ
ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਗਊਧਨ ਦੇ ਸਫਲਤਾਪੂਰਵਕ ਲਗਾਈਆਂ ਹਨ। ਉਨ੍ਹਾਂ ਸੂਬੇ ਵਿੱਚ ਡੇਅਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੈਕਸਡ ਸੀਮਨ ਪ੍ਰੋਗਰਾਮ ਅਤੇ ਹੋਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ’ਚ ਸੰਯੁਕਤ ਸਕੱਤਰ ਰਾਕੇਸ਼ ਕੁਮਾਰ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਡਾਇਰੈਕਟਰ ਮੱਛੀ ਪਾਲਣ ਜਸਬੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ
NEXT STORY