ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੋਕਟੈਰੋਟ (ਈ. ਡੀ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਸੰਜੀਵ ਅਰੋੜਾ ਦੀ ਚੰਡੀਗੜ੍ਹ ਰਿਹਾਇਸ਼ 'ਚ ਅੱਜ ਸਵੇਰੇ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਈ. ਡੀ. ਦੀਆਂ ਕਰੀਬ 8 ਗੱਡੀਆਂ ਮੰਤਰੀ ਅਰੋੜਾ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਖੜ੍ਹੀਆ ਨਜ਼ਰ ਆਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਕਈ ਘੰਟਿਆਂ ਤੱਕ ਚੱਲੀ ਤਲਾਸ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਈ. ਡੀ. ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਕਰੋੜਾਂ ਰੁਪਏ ਦੇ ਕਥਿਤ ਵਿੱਤੀ ਘੁਟਾਲੇ ਅਤੇ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੰਤਰੀ ਨੂੰ ਅਗਲੇਰੀ ਜਾਂਚ ਲਈ ਲਿਜਾਇਆ ਗਿਆ ਹੈ, ਜਦੋਂ ਕਿ ਇਸ ਕਾਰਵਾਈ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਭਾਰੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ : ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਈ. ਡੀ. ਵਲੋਂ ਅਰੋੜਾ 'ਤੇ ਕੀਤੀ ਗਈ ਤੀਜੀ ਰੇਡ
ਈ. ਡੀ. ਵਲੋਂ ਕੀਤੀ ਗਈ ਅੱਜ ਦੀ ਇਹ ਕਾਰਵਾਈ ਮੰਤਰੀ ਅਰੋੜਾ 'ਤੇ ਕੀਤੀ ਗਈ ਤੀਸਰੀ ਰੇਡ ਹੈ, ਜਿਸ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਇਸ ਤੋਂ ਪਹਿਲਾਂ ਈ. ਡੀ. ਨੇ ਮੰਤਰੀ ਅਰੋੜਾ 'ਤੇ 17 ਅਪ੍ਰੈਲ ਨੂੰ ਰੇਡ ਕੀਤੀ ਸੀ। ਈ. ਡੀ. ਨੇ ਜਾਂਚ ਲਈ ਉਨ੍ਹਾਂ ਦੀਆਂ ਕਈ ਰਿਹਾਇਸ਼ਾਂ ਅਤੇ ਵਪਾਰਕ ਸਥਾਨਾਂ 'ਤੇ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...
ਇਸ ਤਾਜ਼ਾ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਮੰਤਰੀ ਅਰੋੜਾ ਦੇ ਘਰ ਇਕ ਸਾਲ 'ਚ ਤੀਸਰੀ ਵਾਰ ਅਤੇ ਇਕ ਮਹੀਨੇ 'ਚ ਦੂਜੀ ਵਾਰ ਈ. ਡੀ. ਪਹੁੰਚੀ ਹੈ, ਜਿਸ ਅੱਗੇ ਪੰਜਾਬ ਨਹੀਂ ਝੁਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਰੇਹੜ੍ਹੀ-ਫੜੀਆਂ ਲਈ DC ਨੇ ਜਾਰੀ ਕੀਤੇ ਸਖ਼ਤ ਹੁਕਮ, ਬਣਨਗੇ ਨੋ ਟਾਲਰੈਂਸ ਜ਼ੋਨ
NEXT STORY