ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬੋਲਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੀ. ਆਈ. ਐੱਸ. ਐੱਫ. ਮੁੱਦੇ 'ਤੇ ਬੋਲਦਿਆਂ ਕਿਹਾ ਕਿ ਸੀ. ਆਈ. ਐੱਸ. ਐੱਫ. 1969 ਤੋਂ ਪੰਜਾਬ 'ਚ ਆਈ ਹੈ ਪਰ ਕਾਂਗਰਸ ਨੇ ਆਪਣੀ ਸਰਕਾਰ ਵੇਲੇ ਇਸ ਬਾਰੇ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ 3 ਕਰੋੜ ਪੰਜਾਬੀਆਂ ਨੂੰ ਕਾਂਗਰਸ ਪਾਰਟੀ ਦੱਸੇ ਕਿ ਪੰਜਾਬ 'ਚੋਂ ਸੀ. ਆਈ. ਐੱਸ. ਐੱਫ. ਹਟਾਉਣ ਦੇ ਹੱਕ 'ਚ ਹਨ ਜਾਂ ਫਿਰ ਵਿਰੋਧ 'ਚ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਲਿਆ ਗਿਆ ਅਹਿਮ ਫ਼ੈਸਲਾ
ਇਹ ਸਪੱਸ਼ਟ ਸ਼ਬਦਾਂ 'ਚ ਦੱਸਣ ਅਤੇ ਦੋਗਲੀ ਰਾਜਨੀਤੀ ਨਾ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਜਦੋਂ ਪੰਜਾਬ ਆਪਣੇ ਹੱਕਾਂ ਲਈ ਸੁਪਰੀਮ ਕੋਰਟ 'ਚ ਕੇਸ ਲੜ ਰਿਹਾ ਸੀ ਤਾਂ ਜਦੋਂ ਇਨ੍ਹਾਂ ਦੀ ਸਰਕਾਰ ਆਈ ਸੀ ਤਾਂ ਇਨ੍ਹਾਂ ਨੇ ਕੇਸ ਵਾਪਸ ਕਿਉਂ ਲਿਆ ਸੀ।
ਇਹ ਵੀ ਪੜ੍ਹੋ : CISF ਹਟਾਉਣ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਜਾਣੋ ਸਦਨ 'ਚ ਕੀ ਬੋਲੇ
ਉਨ੍ਹਾਂ ਕਿਹਾ ਕਿ ਭਾਵੇਂ ਇਤਿਹਾਸ 'ਤੇ ਝਾਤ ਮਾਰ ਲਓ, ਕਾਂਗਰਸ ਪਾਰਟੀ ਕੋਈ ਨਾ ਕੋਈ ਅਜੀਬੋ-ਗਰੀਬ ਫ਼ੈਸਲਾ ਹੀ ਲੈ ਕੇ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Big Breaking: ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਖ਼ਿਲਾਫ਼ FIR ਦਰਜ
NEXT STORY