ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ 79ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਤਿਰੰਗਾ ਲਹਿਰਾਉਣ ਮਗਰੋਂ ਪਰੇਡ ਦੀ ਸਲਾਮੀ ਲਈ।
ਪਰੇਡ ਵਿਚ ਆਈ. ਟੀ. ਬੀ. ਪੀ., ਪੰਜਾਬ ਪੁਲਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮਗਾਰਡ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੇ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੀਆਂ ਅਤੇ ਸੀ. ਆਰ. ਪੀ. ਐੱਫ਼. ਦਾ ਬੈਂਡ ਸ਼ਾਮਲ ਸੀ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਮੰਤਰੀ ਹਰਜੋਤ ਬੈਂਸ ਨੇ ਮੋਗਾ 'ਚ ਲਹਿਰਾਇਆ 'ਤਿਰੰਗਾ', ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਉਪਲੱਬਧੀਆਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਮੂਹਿਕ ਪੀ. ਟੀ. ਸ਼ੋਅ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਵਾਲੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।

ਜ਼ਿਲਾ ਪੱਧਰੀ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ, ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਵਿਸ਼ੇਸ਼ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਹਸਤੀਆਂ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਕਿ ਸਰਵਸ੍ਰੇਸ਼ਟ ਝਾਕੀ ਅਤੇ ਸੱਭਿਆਚਾਰਕ ਪੇਸ਼ਕਾਰੀ ਨੂੰ ਇਨਾਮ ਲਈ ਚੁਣਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ

ਇਸ ਮੌਕੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਡੀ. ਸੀ. ਪੀ. ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਯੂ. ਟੀ.) ਮੁਕੀਲਨ ਆਰ., ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ, ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤਾ ਤੋਹਫ਼ਾ
NEXT STORY