ਚੰਡੀਗੜ੍ਹ (ਅੰਕੁਰ) : ਵਿਸ਼ਵ ਪੰਜਾਬੀ ਸੰਸਥਾ ਵੱਲੋਂ ਪੰਜਾਬ ਵਿਕਾਸ ਕਮਿਸ਼ਨ ਤੇ ਪੰਜਾਬ ਯੂਨੀਵਰਸਿਟੀ ਦੇ ਸਹਿਯੋਗ ਨਾਲ ਪੰਜਾਬ ਵਿਜ਼ਨ : 2047 ਕਨਕਲੇਵ 12-13 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ’ਚ ਕਰਵਾਇਆ ਜਾਵੇਗਾ। ਇਸ ਮੌਕੇ ਸਰਕਾਰੀ ਨੇਤਾਵਾਂ, ਸੰਸਦ ਮੈਂਬਰਾਂ, ਨੀਤੀ ਘਾੜਿਆਂ ਤੇ ਮਾਹਿਰ 2047 ਤੱਕ ਪੰਜਾਬ ਦੇ ਵਿਕਾਸ ਲਈ ਰਣਨੀਤਕ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਤਿਆਰ ਕਰਨ ਲਈ ਇਕੱਠੇ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਕਨਕਲੇਵ ਨੂੰ ਸੰਬੋਧਨ ਕਰਨਗੇ। ਕਨਕਲੇਵ ਦੇ ਆਯੋਜਕ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਇਕ ਚੌਰਾਹੇ ’ਤੇ ਖੜ੍ਹਾ ਹੈ, ਇਸ ਲਈ ਇਹ ਕਨਕਲੇਵ ਸਾਡੇ ਸੂਬੇ ਦੀ ਤਰੱਕੀ ਲਈ ਕਾਰਜਸ਼ੀਲ ਰਣਨੀਤੀਆਂ ਤਿਆਰ ਕਰਨ ਲਈ ਇਕ ਪਲੇਟਫਾਰਮ ਵਜੋਂ ਕੰਮ ਕਰੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਡੋਡੇ-ਭੁੱਕੀ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਰਵਨੀਤ ਬਿੱਟੂ ਦਾ ਆਇਆ ਵੱਡਾ ਬਿਆਨ (ਵੀਡੀਓ)
ਇਸ ਮੌਕੇ ਸ਼ਾਸਨ ਸੁਧਾਰ, ਖੇਤੀਬਾੜੀ ਪਰਿਵਰਤਨ, ਆਰਥਿਕ ਪੁਨਰ ਸੁਰਜੀਤੀ, ਉਦਯੋਗਿਕ ਵਿਕਾਸ, ਵਾਤਾਵਰਨ ਸਥਿਰਤਾ ਜਿਹੇ ਵਿਸ਼ਿਆਂ ’ਤੇ ਚਰਚਾ ਹੋਵੇਗੀ। ਉਦਘਾਟਨੀ ਸੈਸ਼ਨ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਵਿਕਰਮਜੀਤ ਸਾਹਨੀ ਵਿਸ਼ੇ ਤੈਅ ਕਰਨਗੇ। ਪਹਿਲੇ ਦਿਨ ਪ੍ਰਸ਼ਾਸਨਿਕ ਚੁਣੌਤੀਆਂ, ਖੇਤੀਬਾੜੀ ਸੁਧਾਰਾਂ ਅਤੇ ਉਦਯੋਗਿਕ ਵਿਕਾਸ ’ਤੇ ਚਰਚਾ ਹੋਵੇਗੀ, ਜਿਸ ਵਿਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ. ਟੀ. ਓ., ਤਰੁਨਪ੍ਰੀਤ ਸਿੰਘ ਸੌਂਧ ਆਦਿ ਸੈਸ਼ਨਾਂ ਦੀ ਪ੍ਰਧਾਨਗੀ ਕਰਨਗੇ, ਜਦੋਂ ਕਿ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ. ਜੀ. ਪੀ. ਗੌਰਵ ਯਾਦਵ, ਤੇਜਵੀਰ ਸਿੰਘ, ਅਜੇ ਸਿਨਹਾ ਆਦਿ ਸਮੇਤ ਸਮਾਜ ਸੇਵੀ ਦਵਿੰਦਰ ਸ਼ਰਮਾ, ਰਮੇਸ਼ ਇੰਦਰ ਸਿੰਘ ਅਤੇ ਉਦਯੋਗਪਤੀ ਅੰਮ੍ਰਿਤ ਸਾਗਰ ਮਿੱਤਲ, ਰਜਿੰਦਰ ਗੁਪਤਾ, ਪੀ. ਜੇ. ਸਿੰਘ ਆਦਿ ਪੈਨਲਿਸਟ ਵਜੋਂ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਪੰਜਾਬੀਓ ਲੁੱਟ ਲਓ ਨਜ਼ਾਰੇ! ਛੁੱਟੀਆਂ ਦੀਆਂ ਲੱਗੀਆਂ ਮੌਜਾਂ, ਕਰ ਲਓ ਘੁੰਮਣ ਦੀ ਤਿਆਰੀ
ਦੂਜੇ ਦਿਨ ਆਰਥਿਕ ਤੇ ਮੁਲਾਜ਼ਮਾਂ ਦੇ ਮੁੱਦਿਆਂ ਜਿਵੇਂ ਕਿ ਪੰਜਾਬ ਦੇ ਵਿੱਤੀ ਸੰਕਟ ਨਾਲ ਨਜਿੱਠਣ ਅਤੇ ਬ੍ਰੇਨ ਡ੍ਰੇਨ ਨੂੰ ਰੋਕਣ, ਵਾਤਾਵਰਣ ਸਬੰਧੀ ਚਿੰਤਾਵਾਂ ਆਦਿ ’ਤੇ ਡੂੰਘਾਈ ਨਾਲ ਚਰਚਾ ਹੋਵੇਗੀ। ਵਿਚਾਰ-ਚਰਚਾ ’ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਆਦਿ ਵੱਖ-ਵੱਖ ਸੈਸ਼ਨਾਂ ਦੀ ਪ੍ਰਧਾਨਗੀ ਕਰਨਗੇ ਤੇ ਸੰਸਦ ਮੈਂਬਰ ਡਾ. ਸੰਦੀਪ ਪਾਠਕ, ਬਲਬੀਰ ਸਿੰਘ ਸੀਚੇਵਾਲ ਆਦਿ ਵੀ ਵੱਖ-ਵੱਖ ਸੈਸ਼ਨਾਂ ਦੀ ਪ੍ਰਧਾਨਗੀ ਕਰਨਗੇ ਤੇ ਸੰਭਵ ਅਤੇ ਸਥਾਈ ਹੱਲ ਲੱਭਣ ਲਈ ਮੁੱਦਿਆਂ ’ਤੇ ਚਰਚਾ ਕਰਨਗੇ। ਕਨਕਲੇਵ ਦਾ ਇਕ ਵਾਈਟ ਪੇਪਰ ਵੀ ਜਾਰੀ ਕੀਤਾ ਜਾਵੇਗਾ, ਜਿਸ ’ਚ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਵੱਖ-ਵੱਖ ਸੰਭਵ ਹੱਲ ਸ਼ਾਮਲ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਤੇ CM ਮਾਨ ਨੇ ਦਿੱਲੀ ਸੱਦੇ ਵਿਧਾਇਕ, ਮੀਟਿੰਗ ਮਗਰੋਂ ਲਿਆ ਅਹਿਮ ਫ਼ੈਸਲਾ
NEXT STORY