ਵੈੱਬ ਡੈਸਕ : ਭਾਰੀ ਬਾਰਿਸ਼ ਨੇ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੌਰਾਨ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਵਾਇਰਲ ਹੋਇਆ ਹੈ। ਉਸ ਵਾਇਰਲ ਵੀਡੀਓ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਦਿਖਾਈ ਦੇ ਰਹੇ ਹਨ। ਇਸ ਵੀਡੀਓ ਵਿਚ ਤਿੰਨੋਂ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਗਏ ਸਨ, ਪਰ ਉਹ ਉੱਥੇ ਆਪਣੀ ਗੋਆ ਯਾਤਰਾ ਅਤੇ ਕਰੂਜ਼ ਯਾਤਰਾ ਬਾਰੇ ਗੱਲ ਕਰਦੇ ਦਿਖਾਈ ਦਿੱਤੇ।
ਵਿਰੋਧੀ ਧਿਰ ਨੇ ਮੰਤਰੀਆਂ ਨੂੰ ਘੇਰਿਆ
ਹੁਣ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ, ਤਾਂ ਲੋਕ ਤਿੰਨਾਂ ਨੂੰ ਟ੍ਰੋਲ ਕਰ ਰਹੇ ਹਨ। ਵਿਰੋਧੀ ਧਿਰ ਨੇ ਵੀ ਇਹ ਮੁੱਦਾ ਚੁੱਕਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਹੁਣ ਤੱਕ ਕਿਸੇ ਵੀ ਨੇਤਾ ਨੇ ਇਸ ਵਿਵਾਦ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਸਾਹਮਣੇ ਆਈ ਵੀਡੀਓ ਵਿੱਚ ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ ਅਤੇ ਲਾਲਜੀਤ ਭੁੱਲਰ ਦੇ ਨਾਲ ਦਿਖਾਈ ਦੇ ਰਹੇ ਹਨ।
ਇਸ ਦੌਰਾਨ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਵੀਡੀਓ ਐਕਸ ਉੱਤੇ ਮੁੜ ਸ਼ੇਅਰ ਕਰਦਿਆਂ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਪੀਣ ਵਾਲੇ ਪਾਣੀ ਦੇ ਗਲਾਸ ਲਈ ਭੀਖ ਮੰਗਦੇ ਹਨ, ਪਰ ਆਮ ਆਦਮੀ ਪਾਰਟੀ ਦੇ ਮੰਤਰੀ ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਨੂੰ ਸਵੀਡਨ ਅਤੇ ਗੋਆ ਵਿੱਚ ਲਗਜ਼ਰੀ ਕਰੂਜ਼ ਦੀਆਂ ਆਪਣੀਆਂ 'ਸੁਨਹਿਰੀ ਯਾਦਾਂ' ਨੂੰ ਤਾਜ਼ਾ ਕਰਨ ਲਈ ਸਮਾਂ ਮਿਲਿਆ। ਕਿੰਨਾ ਰਾਹਤ ਭਰਿਆ ਟੂਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ ਤੇ ਟੋਲ ਫ਼੍ਰੀ ਹੋਇਆ ਇਹ ਟੋਲ ਪਲਾਜ਼ਾ, ਪੜ੍ਹੋ TOP-10 ਖ਼ਬਰਾਂ
NEXT STORY