ਸ੍ਰੀ ਮੁਕਤਸਰ ਸਾਹਿਬ (ਸੰਧਿਆ) - ਸ੍ਰੀ ਮੁਕਤਸਰ ਸਾਹਿਬ 'ਚ ਇਕ ਕਲਯੁੱਗੀ ਮਾਂ ਵਲੋਂ ਪ੍ਰੇਮੀ ਨਾਲ ਮਿਲ ਕੇ ਆਪਣੀ 11 ਸਾਲਾ ਮਾਸੂਮ ਬੱਚੀ ਦਾ ਵਿਆਹ ਤਿੰਨ ਗੁਣਾ ਵੱਧ ਉਮਰ ਦੇ ਵਿਅਕਤੀ ਨਾਲ ਕਰਵਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸਹੁਰਾ ਪਰਿਵਾਰ ਦੇ ਕਰੀਬ 2 ਹਫਤੇ ਮਾਨਸਿਕ ਅਤੇ ਸਰੀਰਕ ਤਸ਼ੱਦਦ ਸਹਿਣ ਤੋਂ ਬਾਅਦ ਉਕਤ ਕੁੜੀ ਆਪਣੇ ਅਸਲੀ ਪਿਤਾ ਕੋਲ ਪਹੁੰਚ ਗਈ। ਇਸ ਘਟਨਾ ਦੇ ਬਾਰੇ ਪਿਤਾ ਨੂੰ ਪਤਾ ਲੱਗਣ 'ਤੇ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾਈ, ਜਿਸ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਪੀੜਤ ਲੜਕੀ ਦਾ ਮੈਡੀਕਲ ਕਰਵਾਉਣ ਲਈ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਉਕਤ ਔਰਤ ਆਪਣੇ ਪਤੀ ਨੂੰ ਛੱਡ ਕੇ ਪ੍ਰੇਮੀ ਨਾਲ ਰਹਿ ਰਹੀ ਸੀ। ਪੁਲਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਦਿਆਂ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਥਾਣਾ ਸਿਟੀ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਜਿਸ ਵਿਅਕਤੀ ਨਾਲ ਨਾਬਾਲਗ ਬੱਚੀ ਦਾ ਵਿਆਹ ਹੋਇਆ ਸੀ, ਉਹ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ ਅਤੇ ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਾਂਗਰਸ ਨੇ ਸਦਾ ਸਿੱਖਾਂ ਨੂੰ ਨੁਕਸਾਨ ਪਹੁੰਚਾਇਆ : ਬਾਦਲ
NEXT STORY