ਫਤਹਿਗੜ੍ਹ ਸਾਹਿਬ (ਬਿਪਿਨ) : ਪਿੰਡ ਭੈਰੋਪੁਰ 'ਚ ਕੋਈ ਜ਼ਹਿਰੀਲੀ ਵਸਤੂ ਨਿਗਲ ਲੈਣ ਕਾਰਨ ਇੱਕ 17 ਸਾਲਾ ਲੜਕੀ ਖੁਸ਼ਪ੍ਰੀਤ ਕੌਰ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਕੁਲਜੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਚ ਦੱਸਿਆ ਕਿ ਉਸਦੀ ਲੜਕੀ ਖੁਸ਼ਪ੍ਰੀਤ ਕੌਰ ਆਪਣਾ ਦਾਖਲਾ ਕਰਵਾਉਣ ਲਈ ਆਪਣੀ ਇੱਕ ਸਹੇਲੀ ਦੇ ਨਾਲ ਘਰੋਂ ਯੂਨੀਵਰਸਿਟੀ ਗਈ ਸੀ।ਜਦੋਂ ਉਹ ਘਰ ਪਹੁੰਚਿਆ ਤਾਂ ਖੁਸ਼ਪ੍ਰੀਤ ਉਲਟੀਆਂ ਕਰ ਰਹੀ ਜਿਸ ਵਿੱਚੋਂ ਕਿਸੇ ਜ਼ਹਿਰੀਲੀ ਚੀਜ਼ ਖਾ ਲੈਣ ਦਾ ਮੁਸ਼ਕ ਆ ਰਿਹਾ ਸੀ। ਜਿਸ 'ਤੇ ਉਨ੍ਹਾਂ ਵੱਲੋਂ ਖੁਸ਼ਪ੍ਰੀਤ ਕੌਰ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਖੁਸ਼ਪ੍ਰੀਤ ਕੌਰ ਦੀ ਮੌਤ ਹੋ ਗਈ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਦੇ ਬੋਰਡ ਵੱਲੋਂ ਮ੍ਰਿਤਕਾ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਖ-ਵੱਖ ਮਾਮਲਿਆ 'ਚ ਨਸ਼ੀਲੇ ਪਦਾਰਥ, ਡਰੱਗ ਮਨੀ ਤੇ ਇੱਕ ਪਿਸਟਲ ਸਮੇਤ ਪੰਜ ਜਣੇ ਕਾਬੂ
NEXT STORY