ਬਟਾਲਾ (ਬੇਰੀ) : ਨਾਬਾਲਿਗਾ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ 4 ਖ਼ਿਲਾਫ਼ ਥਾਣਾ ਘੁਮਾਣ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੂੰ ਸਾਢੇ 17 ਸਾਲਾ ਨਾਬਾਲਿਗ ਪੀੜਤਾ ਨੇ ਦਰਜ ਕਰਵਾਏ ਬਿਆਨਾਂ 'ਚ ਲਿਖਵਾਇਆ ਕਿ ਬੀਤੀ 7/8 ਜੁਲਾਈ ਦੀ ਰਾਤ ਨੂੰ ਅਰਸ਼ਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਗਤੂਪੁਰ, ਕੁਲਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸਿਮਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਲਖਬੀਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਉਨ੍ਹਾਂ ਦੇ ਘਰ ਦੇ ਗੇਟ ਦੀ ਕੰਧ ਟੱਪ ਕੇ ਅੰਦਰ ਆ ਗਏ ਅਤੇ ਉਸ ਦੇ ਮਾਤਾ-ਪਿਤਾ ਸਮੇਤ ਦਾਦਾ-ਦਾਦੀ ਨੂੰ ਕੋਈ ਨਸ਼ੀਲਾ ਪਦਾਰਥ ਸੁੰਘਾ ਕੇ ਬੇਹੋਸ਼ ਕਰ ਦਿੱਤਾ ਅਤੇ ਜ਼ਬਰਦਸਤੀ ਉਸ ਨੂੰ ਵਰਗਲਾ ਕੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਘਰੋਂ ਭਜਾ ਕੇ ਚਿੱਟੇ ਰੰਗ ਦੀ ਕਾਰ 'ਚ ਬਿਠਾ ਲਿਆ।
ਇਹ ਵੀ ਪੜ੍ਹੋ : ਇਕੱਠਿਆਂ ਖ਼ੁਦਕੁਸ਼ੀ ਕਰਨ ਵਾਲੇ ਮਾਂ-ਪੁੱਤ ਦਾ ਇਕੱਠਿਆਂ ਹੋਇਆ ਸਸਕਾਰ
ਪੀੜਤਾ ਨੇ ਦੱਸਿਆ ਕਿ ਇਸ ਦੌਰਾਨ ਉਕਤ ਉਸ ਨੂੰ ਕਿਸੇ ਅਣਦੱਸੀ ਜਗ੍ਹਾ 'ਤੇ ਲੈ ਗਏ ਜਿੱਥੇ ਚਾਰਾ ਨੌਜਵਾਨਾਂ ਨੇ ਉਸ ਨਾਲ ਉਸ ਦੀ ਮਰਜ਼ੀ ਤੋਂ ਬਿਨਾਂ ਜਬਰ-ਜ਼ਨਾਹ ਕਰਦੇ ਰਹੇ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹੇ। ਉਕਤ ਮਾਮਲੇ ਸਬੰਧੀ ਐੱਸ. ਆਈ. ਨਵਪ੍ਰੀਤ ਕੌਰ ਨੇ ਕਾਰਵਾਈ ਕਰਦਿਆਂ ਪੀੜਤਾ ਦੇ ਬਿਆਨਾਂ 'ਤੇ ਚਾਰਾ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੇ ਹਾਦਸੇ ਦੀ ਸ਼ਿਕਾਰ ਹੋਈ ਲਵਪ੍ਰੀਤ ਬਾਰੇ ਆਈ ਚੰਗੀ ਖ਼ਬਰ
ਜਲੰਧਰ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗੋਲਗੱਪੇ ਲਗਾਉਣ ਵਾਲਾ ਪ੍ਰਵਾਸੀ ਮਜ਼ਦੂਰ
NEXT STORY