ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ) : ਇਥੋਂ ਨਜ਼ਦੀਕ ਪੈਂਦੇ ਇਕ ਪਿੰਡ 'ਚੋਂ ਨਬਾਲਿਗ ਪ੍ਰਵਾਸੀ ਕੁੜੀ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਨਬਾਲਿਗਾ ਦੇ ਪਿਤਾ ਨੇ ਦੱਸਿਆ ਕਿ ਉਹ ਪਿੰਡ ਵਿਚ ਕਿਸੇ ਜਿੰਮੀਂਦਾਰ ਦੇ ਘਰ ਵਿਚ ਰਹਿੰਦੇ ਹਨ, 19 ਅਕੂਤਬਰ ਨੂੰ ਰਾਤ ਦੀ ਰੋਟੀ ਖਾਣ ਉਪਰੰਤ ਉਹ ਤੇ ਉਸਦੀ ਘਰਵਾਲੀ ਤੇ ਚਾਰੇ ਬੱਚੇ ਘਰ ਵਿਚ ਆਪੋ ਆਪਣੇ ਕਮਰਿਆ ਵਿੱਚ ਸੁੱਤੇ ਸਨ । ਜਿਵੇਂ ਹੀ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ 6 ਵਜੇ ਉੱਠੇ ਤਾ ਵੇਖਿਆ ਕਿ ਉਨ੍ਹਾਂ ਦੀ ਕੁੜੀ ਆਪਣੇ ਕਮਰੇ ਵਿਚ ਨਹੀਂ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸਦੀ ਕਾਫੀ ਭਾਲ ਕੀਤੀ ਪਰ ਉਹ ਕਿਧਰੇ ਵੀ ਨਹੀਂ ਮਿਲੀ ਅਤੇ ਨਾ ਹੀ ਘਰ ਵਾਪਸ ਪਰਤ ਕੇ ਆਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਉਸ ਨੂੰ ਕਿਸੇ ਵਿਅਕਤੀ ਜਾਂ ਜਨਾਨੀ ਨੇ ਵਰਗਲਾ ਕੇ ਆਪਣੇ ਕਾਬੂ 'ਚ ਕਰ ਲਿਆ ਹੈ। ਥਾਣਾ ਸਦਰ ਪੁਲਸ ਨੇ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
'ਆਪ' ਤੇ ਸ਼੍ਰੋਮਣੀ ਅਕਾਲੀ ਦਲ 'ਤੇ ਭੜਕੇ ਸੁਖਪਾਲ ਖਹਿਰਾ, ਦਿੱਤਾ ਵੱਡਾ ਬਿਆਨ
NEXT STORY