ਤਰਨਤਾਰਨ (ਜ.ਬ) : ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨਾਲ 5 ਦਿਨਾਂ ਤੱਕ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਇਥੋਂ ਦੇ ਇਕ ਪਿੰਡ ਦੀ 15 ਸਾਲਾ ਲੜਕੀ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਕਰੀਬ 8 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮਾਤਾ ਵੀ ਉਸ ਨੂੰ ਛੱਡ ਕੇ ਕਿੱਧਰੇ ਚਲੀ ਗਈ ਸੀ। ਜਿਸ ਤੋਂ ਬਾਅਦ ਉਹ ਆਪਣੀ ਦਾਦੀ ਕੋਲ ਰਹਿ ਰਹੀ ਹੈ। ਉਸ ਦੇ ਹੀ ਪਿੰਡ ਦਾ ਇਕ ਨੌਜਵਾਨ ਅੰਮ੍ਰਿਤਪਾਲ ਸਿੰਘ ਉਸ ’ਤੇ ਮਾੜੀ ਨਜ਼ਰ ਰੱਖਦਾ ਸੀ। ਇਸ ਬਾਰੇ ਉਸ ਨੇ ਪਹਿਲਾਂ ਵੀ ਸ਼ਿਕਾਇਤ ਕੀਤੀ ਪ੍ਰੰਤੂ ਉਕਤ ਨੌਜਵਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।
ਮਿਤੀ 23 ਸਤੰਬਰ ਨੂੰ ਵਕਤ ਕਰੀਬ 10.00 ਵਜੇ ਸਵੇਰੇ ਜਦ ਉਹ ਘਰ ਵਿਚ ਇਕੱਲੀ ਸੀ ਤਾਂ ਉਕਤ ਨੌਜਵਾਨ ਉਨ੍ਹਾਂ ਦੇ ਘਰ ਆਇਆ ਅਤੇ ਉਸ ਨੂੰ ਵਰਗਲਾ ਕੇ ਆਪਣੇ ਨਾਲ ਕਿਸੇ ਅਣਦੱਸੀ ਜਗ੍ਹਾ ’ਤੇ ਲੈ ਗਿਆ ਅਤੇ ਇਕ ਕਮਰੇ ’ਚ ਉਸ ਨਾਲ 5 ਦਿਨ ਤੱਕ ਵਾਰ-ਵਾਰ ਜਬਰ-ਜ਼ਿਨਾਹ ਕੀਤਾ ਅਤੇ ਫਿਰ ਮਿਤੀ 27 ਸਤੰਬਰ ਨੂੰ ਉਸ ਨੂੰ ਪਿੰਡ ਦੇ ਬਾਹਰਵਾਰ ਛੱਡ ਕੇ ਫਰਾਰ ਹੋ ਗਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਕਿ ਇਸ ਬਾਰੇ ਕਿਸੇ ਨੂੰ ਕੁਝ ਨਾ ਦੱਸੇ। ਪ੍ਰੰਤੂ ਘਰ ਆ ਕੇ ਉਸ ਨੇ ਆਪਣੀ ਦਾਦੀ ਨੂੰ ਘਟਨਾਂ ਬਾਰੇ ਦੱਸਿਆ ਅਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਵੂਮੈਨ ਸੈੱਲ ਤਰਨਤਾਰਨ ਦੀ ਇੰਚਾਰਜ ਬਲਜੀਤ ਕੌਰ ਨੇ ਦੱਸਿਆ ਕਿ ਪੀੜਤਾ ਦੇ ਬਿਆਨ ’ਤੇ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਤਾਪ ਬਾਜਵਾ ਨੇ ਘੇਰੀ ਪੰਜਾਬ ਸਰਕਾਰ, ਕਿਹਾ-'ਖ਼ੁਦ ਨੂੰ ਆਮ ਆਦਮੀ ਕਹਿਣ ਵਾਲੇ CM ਦੇ ਕਾਫ਼ਲੇ 'ਚ 42 ਗੱਡੀਆਂ'
NEXT STORY