ਲੁਧਿਆਣਾ (ਰਾਮ) : ਕਿਰਾਏਦਾਰ ਵੱਲੋਂ ਆਪਣੇ ਮਕਾਨ ਮਾਲਕ ਦੀ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਪਤਾ ਉਸ ਸਮੇਂ ਲੱਗਾ ਜਦੋਂ ਨਾਬਾਲਗਾ ਦੀ ਸਿਹਤ ਵਿਗੜਨ 'ਤੇ ਉਸ ਦੀ ਮਾਂ ਨੇ ਉਸ ਨੂੰ ਪਿਆਰ ਨਾਲ ਪੁੱਛਿਆ ਤਾਂ ਲੜਕੀ ਨੇ ਡਰਦੇ ਹੋਏ ਸਾਰੀ ਕਹਾਣੀ ਆਪਣੀ ਮਾਂ ਨੂੰ ਸੁਣਾ ਦਿੱਤੀ, ਜਿਸ ਤੋਂ ਬਾਅਦ ਸ਼ਿਕਾਇਤ ਮਿਲਣ 'ਤੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਨਾਬਾਲਗਾ ਦੀ ਮਾਂ ਦੇ ਬਿਆਨਾਂ 'ਤੇ ਉਕਤ ਕਿਰਾਏਦਾਰ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕੀਤੀ ਹੈ।
ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਔਰਤ ਨੇ ਦੱਸਿਆ ਕਿ ਬੀਤੀ 30 ਅਕਤੂਬਰ ਨੂੰ ਉਸ ਦੀ ਲੜਕੀ ਸਿਹਤ ਠੀਕ ਨਾ ਹੋਣ ਕਾਰਣ ਸਕੂਲ ਨਹੀਂ ਗਈ। ਜਦੋਂ ਉਸ ਨੂੰ ਕੁਝ ਸ਼ੱਕ ਹੋਇਆ ਤਾਂ ਉਸ ਨੇ ਆਪਣੀ ਲੜਕੀ ਨੂੰ ਪਿਆਰ ਨਾਲ ਪੁੱਛਿਆ ਤਾਂ ਉਸ ਨੇ ਦੱਸਿਆ ਕਿ 22 ਸਤੰਬਰ ਨੂੰ ਉਨ੍ਹਾਂ ਦੇ ਕਿਰਾਏਦਾਰ ਅਜੇ ਜੈਸਵਾਲ ਪੁੱਤਰ ਤ੍ਰਿਲੋਕੀ ਚੰਦ ਨੇ ਉਸ ਨੂੰ ਛੱਤ 'ਤੇ ਬਣੇ ਹੋਏ ਬਾਥਰੂਮ 'ਚ ਧੱਕੇ ਨਾਲ ਲਿਜਾ ਕੇ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਪੂਰੇ ਪਰਿਵਾਰ ਨੂੰ ਮਾਰ ਦੇਵੇਗਾ, ਜਿਸ ਡਰ ਕਾਰਣ ਉਸ ਨੇ ਕਿਸੇ ਨੂੰ ਵੀ ਇਹ ਨਹੀਂ ਦੱਸਿਆ। ਥਾਣਾ ਮੋਤੀ ਨਗਰ ਦੀ ਪੁਲਸ ਨੇ ਅਜੇ ਜੈਸਵਾਲ ਦੇ ਖਿਲਾਫ ਜਬਰ-ਜ਼ਨਾਹ ਅਤੇ ਪੋਸਕੋ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਜਦਕਿ ਪੀੜਤ ਨਾਬਾਲਗਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਨੀਲਾਮੀ ਦੇ ਇੰਤਜ਼ਾਰ 'ਚ ਕਬਾੜ ਹੋ ਰਹੇ ਥਾਣਿਆਂ 'ਚ ਪਏ ਕਰੋੜਾਂ ਰੁਪਏ ਦੇ ਜ਼ਬਤ ਵਾਹਨ
NEXT STORY