ਫਿਰੋਜ਼ਪੁਰ (ਪਰਮਜੀਤ ਸੋਢੀ) : ਘੱਲਖੁਰਦ ਦੇ ਇਕ ਪਿੰਡ ਵਿਚ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਘੱਲਖੁਰਦ ਪੁਲਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਨੌਜਵਾਨ ਨਵਦੀਪ ਸਿੰਘ ਪੁੱਤਰ ਸੁਖਚੈਨ ਸਿੰਘ ਉਸ ਦੀ ਨਾਬਾਲਗ ਕੁੜੀ (16 ਸਾਲ) ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ।
ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਮਾਰਚ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ
NEXT STORY