ਬੁਢਲਾਡਾ (ਬਾਂਸਲ) : ਦਸਵੀਂ ਜਮਾਤ ਚ ਪੜ੍ਹਦੀ ਨਾਬਾਲਗ ਕੁੜੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਰਗਲਾ ਕੇ ਅਗਵਾ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਾਂ ਨੇ ਆਪਣੀ 13 ਸਾਲਾਂ ਦੀ ਨਾਬਾਲਗ ਧੀ ਦੇ ਅਗਵਾ ਹੋਣ ਸਬੰਧੀ ਰਿਪੋਰਟ ਲਿਖਵਾਈ ਹੈ।
ਉਸ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ 12 ਅਗਸਤ ਨੂੰ ਸਕੂਲ ਪੜ੍ਹਨ ਗਈ ਸੀ ਪਰ ਘਰ ਵਾਪਸ ਨਹੀਂ ਆਈ। ਉਸ ਦੀ ਬਹੁਤ ਭਾਲ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਕੁੜੀ ਦੀ ਮਾਂ ਦੇ ਬਿਆਨ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਰੱਖੜੀ ਵਾਲੇ ਦਿਨ ਜਹਾਨੋਂ ਤੁਰ ਗਿਆ ਇਕਲੌਤਾ ਪੁੱਤ, ਧਾਹਾਂ ਮਾਰਦੀ ਭੈਣ ਨੇ ਮੋਏ ਭਰਾ ਦੇ ਗੁੱਟ 'ਤੇ ਬੰਨ੍ਹੀ ਰੱਖੜੀ
NEXT STORY