ਲੁਧਿਆਣਾ (ਰਿਸ਼ੀ) : ਥਾਣਾ ਦੁੱਗਰੀ ਦੀ ਪੁਲਸ ਨੇ 17 ਸਾਲਾ ਨਾਬਾਲਗ ਨੂੰ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦੇ ਮਾਮਲੇ ’ਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 346 ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਹਿਰ ਦੀ ਇਕ ਕਾਲੋਨੀ ਦੇ ਰਹਿਣ ਵਾਲੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਲੋਕਾਂ ਦੇ ਘਰਾਂ ’ਚ ਸਫ਼ਾਈ ਦਾ ਕੰਮ ਕਰਦੀ ਹੈ। ਬੀਤੀ 22 ਅਗਸਤ ਨੂੰ ਉਹ ਸਵੇਰੇ ਕੰਮ ਲਈ ਘਰੋਂ ਨਿਕਲੀ ਸੀ ਪਰ ਵਾਪਸ ਨਹੀਂ ਆਈ। ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਧੀ ਨੂੰ ਨਾਜਾਇਜ਼ ਹਿਰਾਸਤ ’ਚ ਰੱਖਿਆ ਹੈ।
ਮੋਗਾ ਦੇ ਫੋਕਲ ਪੁਆਇੰਟ ’ਚ ਭੁਜੀਆ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ, ਜਿਊਂਦਾ ਸੜਿਆ ਮਜ਼ਦੂਰ
NEXT STORY