ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ 14 ਸਾਲਾ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੂੰ ਨਾਬਾਲਗਾ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ 7 ਅਕਤੂਬਰ ਨੂੰ ਉਸ ਦੀ 14 ਸਾਲਾ ਧੀ ਸਾਮਾਨ ਲੈਣ ਲਈ ਦੁਕਾਨ ਤਕ ਗਈ ਸੀ, ਪਰ ਦੇਰ ਰਾਤ ਤਕ ਘਰ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੰਤਰੀਆਂ ਨੂੰ ਕੇਜਰੀਵਾਲ ਦੀ ਦੋ ਟੁੱਕ- 'ਕੰਮ ਨਹੀਂ ਤਾਂ ਅਹੁਦਾ ਵੀ ਨਹੀਂ ਰਹੇਗਾ'
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਵਿਚ ਪਤਾ ਲੱਗਿਆ ਕਿ ਉਸ ਦੀ ਨਾਬਾਲਗ ਧੀ ਨੂੰ ਅਰਮਾਨ ਪੁੱਤਰ ਰਾਹੁਲ ਵਾਸੀ ਫਿਰੋਜ਼ਪੁਰ ਹਾਲ ਵਾਸੀ ਨਿਊ ਅਸ਼ੋਕ ਨਗਰ ਭਜਾ ਕੇ ਲੈ ਗਿਆ ਹੈ, ਜਿਸ ਮਗਰੋਂ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
NEXT STORY