ਚੰਡੀਗੜ੍ਹ (ਸੁਸ਼ੀਲ) : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੀ ਸਪੈਸ਼ਲ ਫਾਸਟ ਟਰੈਕ ਕੋਰਟ ਨੇ ਮੁਲਜ਼ਮ ਨੌਜਵਾਨ ਨੂੰ ਬਰੀ ਕਰ ਦਿੱਤਾ। ਬਚਾਅ ਧਿਰ ਦੇ ਵਕੀਲ ਮੋਹਿਤ ਕੁਮਾਰ ਨੇ ਦਲੀਲ ਦਿੱਤੀ ਕਿ ਮੁਲਜ਼ਮ ਨੌਜਵਾਨ ਨੇ ਨਾਬਾਲਗਾ ਨਾਲ ਜਬਰ-ਜ਼ਿਨਹ ਨਹੀਂ ਕੀਤਾ ਸੀ ਅਤੇ ਨਾ ਹੀ ਬੱਚਾ ਉਸਦਾ ਸੀ। ਨਾਬਾਲਗ ਕੁੜੀ ਦੇ ਪਿਤਾ ਨੇ ਝੂਠੀ ਸ਼ਿਕਾਇਤ ਦੇ ਕੇ ਕੇਸ ਦਰਜ ਕਰਵਾ ਦਿੱਤਾ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : TB ਦੇ ਇਲਾਜ ਲਈ AI ਟੂਲਜ਼ ਦੀ ਵਰਤੋਂ ਕਰਨ ਦੀ ਤਿਆਰੀ ਕਰ ਰਿਹਾ ਪੰਜਾਬ
ਜਦੋਂ ਬੱਚੇ ਦਾ ਡੀ. ਐੱਨ. ਏ. ਟੈਸਟ ਕੀਤਾ ਗਿਆ, ਉਸ ਦਾ ਮੁਲਜ਼ਮ ਨਾਲ ਮਿਲਾਣ ਨਹੀਂ ਹੋਇਆ। ਇਸ ਆਧਾਰ ’ਤੇ ਅਦਾਲਤ ਨੇ ਨੌਜਵਾਨ ਨੂੰ ਬਰੀ ਕਰ ਦਿੱਤਾ। ਇਹ ਮਾਮਲਾ 23 ਦਸੰਬਰ, 2019 ਦਾ ਸਾਰੰਗਪੁਰ ਥਾਣੇ ਦਾ ਹੈ। ਵਿਅਕਤੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ 14 ਸਾਲਾ ਧੀ ਦੇ ਢਿੱਡ 'ਚ ਦਰਦ ਹੋਇਆ ਸੀ।
ਇਹ ਵੀ ਪੜ੍ਹੋ : ਮੋਹਾਲੀ ਦੇ ਹੋਟਲ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ
ਚੈੱਕਅਪ ਕਰਵਾਉਣ ’ਤੇ ਪਤਾ ਲੱਗਿਆ ਕਿ ਧੀ ਗਰਭਵਤੀ ਹੈ। ਧੀ ਨੇ ਮਾਂ ਨੂੰ ਦੱਸਿਆ ਕਿ ਗੁਆਂਢ 'ਚ ਰਹਿਣ ਵਾਲਾ ਇਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਕਈ ਮਹੀਨੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਇਸ ਕਾਰਨ ਉਹ ਗਰਭਵਤੀ ਹੋ ਗਈ ਸੀ, ਜਿਸ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਗਾਮੀ ਨਿਗਮ ਚੋਣਾਂ ’ਚ ‘ਆਪ’ ਦੀਆਂ ਟਿਕਟਾਂ ਦਾ ਆਧਾਰ ਬਣਨਗੇ ਜ਼ਿਮਨੀ ਚੋਣ ਦੇ ਨਤੀਜੇ
NEXT STORY