ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ 17 ਸਾਲਾ ਨਾਬਾਲਗਾ ਨੂੰ ਵਿਆਹ ਦੀ ਨੀਅਤ ਨਾਲ ਘਰੋਂ ਭਜਾ ਕੇ ਲੈ ਜਾਣ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪ੍ਰੇਮ ਵਿਹਾਰ ਜੱਸੀਆਂ ਦੇ ਰਹਿਣ ਵਾਲੇ ਪੀੜਤ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 17 ਸਾਲਾ ਨਾਬਾਲਗ ਧੀ 27 ਜਨਵਰੀ ਨੂੰ ਘਰੋਂ ਸਾਮਾਨ ਲੈਣ ਦੁਕਾਨ 'ਤੇ ਗਈ ਸੀ।
ਇਹ ਖ਼ਬਰ ਵੀ ਪੜ੍ਹੋ - Punjab: 150 ਰੁਪਏ 'ਚ ਜਿਸਮ ਦਾ ਸੌਦਾ... ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਪੀੜਤ ਨੇ ਦੱਸਿਆ ਕਿ ਇਸ ਮਗਰੋਂ ਉਸ ਦੀ ਧੀ ਲਾਪਤਾ ਹੋ ਗਈ। ਉਨ੍ਹਾਂ ਨੇ ਆਪਣੀ ਧੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਇਸ ਮਗਰੋਂ ਉਸ ਨੂੰ ਪਤਾ ਲੱਗਿਆ ਕਿ ਦਵਿੰਦਰ ਸਿੰਘ ਪੁੱਤਰ ਲਾਲੀ ਵਾਸੀ ਖਜੂਰ ਚੌਕ ਉਸ ਦੀ ਨਾਬਾਲਗ ਧੀ ਨੂੰ ਵਿਆਹ ਕਰਨ ਦੀ ਨੀਅਤ ਨਾਲ ਭਜਾ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਦਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੜੀ ਨਾਲ ਧੱਕਾ-ਮੁੱਕੀ ਤੇ ਅਸ਼ਲੀਲ ਹਰਕਤਾਂ ਕਰਨ ਵਾਲੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY