ਹੁਸ਼ਿਆਰਪੁਰ— ਨਾਬਾਲਗ ਭਤੀਜੀ ਦੀ ਪੱਤ ਲੁੱਟਣ ਵਾਲੇ ਚਾਚੇ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ ਮਿਸਾਲੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਖ਼ਿਲਾਫ਼ ਚੱਲ ਰਹੇ ਕੇਸ ਦਾ ਫ਼ੈਸਲਾ 358 ਦਿਨਾਂ ਬਾਅਦ ਸੁਣਾਇਆ ਹੈ। ਐਡੀਸ਼ਨਲ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਸੈਸ਼ਨ ਜੱਜ ਅੰਜਨਾ ਦੀ ਫਾਸਟ ਟ੍ਰੈਕ ਸਪੈਸ਼ਲ ਕੋਰਟ ਨੇ ਸ਼ਨੀਵਾਰ ਨੂੰ ਆਪਣੀ ਨਾਬਾਲਗ ਭਤੀਜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਗਰਭਵਤੀ ਬਣਾਉਣ ਵਾਲੇ ਮੁਲਜ਼ਮ ਚਾਚੇ ਜਸਵੀਰ ਸਿੰਘ ਨੂੰ 20 ਸਾਲ ਦੀ ਕੈਦ ਅਤੇ 28 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਦੇਣ ਦੀ ਸੂਰਤ ’ਚ ਦੋਸ਼ੀ ਨੂੰ ਇਕ ਸਾਲ ਹੋਰ ਸਜ਼ਾ ਕੱਟਣੀ ਹੋਵੇਗੀ। ਥਾਣਾ ਮਾਹਿਲਪੁਰ ਦੀ ਪੁਲਸ ਨੇ 29 ਅਕਤੂਬਰ 2021 ਨੂੰ ਹੁਸ਼ਿਆਰਪੁਰ ਦੇ ਇਕ ਪਿੰਡ ਦੀ ਵਾਸੀ ਕੁੜੀ ਦੇ ਬਿਆਨ ’ਤੇ ਜਸਵੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 3 ਦਿਨਾਂ ਦੇ ਪੁਲਸ ਰਿਮਾਂਡ ’ਤੇ, ਪਰਿਵਾਰ ਨੂੰ ਮਿਲ ਹੋਏ ਭਾਵੁਕ
ਅਦਾਲਤ ਨੇ ਦੋਸ਼ੀ ਖ਼ਿਲਾਫ਼ ਚੱਲ ਰਹੇ ਕੇਸ ਦਾ ਫ਼ੈਸਲਾ 358 ਦਿਨਾਂ ਬਾਅਦ ਸੁਣਾਇਆ ਹੈ। ਪੀੜਤਾ ਨੇ ਪੁਲਸ ਨੂੰ ਦਰਜ ਕਰਵਾਏ ਆਪਣੇ ਬਿਆਨ ’ਚ ਦੱਸਿਆ ਸੀ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਚਾਚੇ ਅਤੇ ਉਸ ਦੇ ਘਰ ਵਿਚ ਇਕ ਸਾਂਝੀ ਗਲੀ ਪੈਂਦੀ ਹੈ। ਉਸ ਨੇ ਦੱਸਿਆ ਸੀ ਕਿ ਉਸ ਦੀ ਮਾਂ ਫੈਕਟਰੀ ’ਚ ਮਜ਼ਦੂਰੀ ਦਾ ਕੰਮ ਕਰਦੀ ਹੈ। ਜਦੋਂ ਮਾਂ ਕੰਮ ਨੂੰ ਚਲੀ ਜਾਂਦੀ ਸੀ ਤਾਂ ਉਸ ਦਾ ਚਾਚਾ ਘਰ ਆ ਜਾਂਦਾ ਸੀ। ਕੁਝ ਦਿਨ ਚਾਚਾ ਅਸ਼ਲੀਲ ਹਰਕਤਾਂ ਕਰਨ ਲੱਗਾ ਤਾਂ ਕੁੜੀ ਵੱਲੋਂ ਵਿਰੋਧ ਕੀਤਾ ਗਿਆ।
ਇਸ ਦੇ ਬਾਅਦ ਜਸਵੀਰ ਸਿੰਘ ਨੇ ਉਸ ਦੇ ਭਰਾ ਅਤੇ ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਸ ਦੌਰਾਨ ਉਸ ਨੇ ਰੋਜ਼ਾਨਾ ਸਰੀਰਕ ਸੰਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਪੀੜਤਾ ਨੇ ਦੱਸਿਆ ਕਿ ਉਹ ਡਰ ਦੇ ਮਾਰ ਕੁਝ ਬੋਲ ਨਾ ਸਕੀ। ਕਰੀਬ 4 ਮਹੀਨੇ ਬੀਤਣ ਦੇ ਬਾਅਦ ਬੀਮਾਰ ਹੋਈ ਤਾਂ ਇਸ ਦੇ ਬਾਰੇ ਮਾਂ ਨੂੰ ਦੱਸਿਆ। ਮਾਂ ਜਦੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਗਈ ਤਾਂ ਡਾਕਟਰਾਂ ਨੇ ਉਸ ਨੂੰ ਗਰਭਵਤੀ ਦੱਸਿਆ। ਸ਼ਿਕਾਇਤ ’ਤੇ ਪੁਲਸ ਨੇ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰੇਆਮ ਕੁੜੀ ਵੱਲੋਂ ਕੀਤੇ ਗਏ ਹਵਾਈ ਫਾਇਰ ਦੇ ਮਾਮਲੇ 'ਚ ਸਾਹਮਣੇ ਆਈ ਹੈਰਾਨ ਕਰਦੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ 'ਤੇ ਭਾਰੀ ਪੈ ਸਕਦੇ ਹਨ ਸਪੀਕਰ ਸੰਧਵਾਂ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਬਿਆਨ !
NEXT STORY